ਕਮਿਸ਼ਨ ਦੀ ਅਗਵਾਈ ਵਿੱਚ ਸ਼ਹਿਰ ਜਗਰਾਂਉ ਦੀ ਸਫਾਈ ਅਤੇ ਛਿੜਕਾਅ ਦਾ ਕੰਮ ਜਾਰੀ
ਕਿਹਾ! ਲੋਕਾਂ ਨੂੰ ਘਰਾਂ ਵਿੱਚੋਂ ਬਾਹਰ ਨਿਕਲਣ ਦੀ ਲੋੜ ਨਹੀਂ, ਪੰਜਾਬ ਸਰਕਾਰ ਘਰੇ ਮੁਹੱਈਆ ਕਰਵਾ ਰਹੀ ਘਰੇਲੂ ਵਸਤਾਂ
ਜਗਰਾਂਉ, 11 ਅਪ੍ਰੈਲ 2020: ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਕਾਰਨ ਜ਼ਹਾਨੋਂ ਰੁਖ਼ਸਤ ਹੋਏ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆਂ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਵੱਲੋਂ ਵੀ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਕਿਹਾ ਕਿ ਜਿਸ ਤਰ•ਾਂ ਉਨ•ਾਂ ਦੀਆਂ ਅੰਤਿਮ ਰਸਮਾਂ ਨੂੰ ਪੂਰਾ ਕਰਨ ਲਈ ਸਥਾਨਕ ਲੋਕਾਂ ਵੱਲੋਂ ਕਲੇਸ਼ ਖੜ•ਾ ਕੀਤਾ ਗਿਆ ਅਤੇ ਪ੍ਰਸਾਸ਼ਨ ਵੱਲੋਂ ਢਿੱਲਮੁੱਠ ਵਰਤੀ ਗਈ, ਉਸ ਨਾਲ ਕਈ ਲੋਕਾਂ ਦੇ ਮਨਾਂ ਨੂੰ ਠੇਸ ਪੁੱਜੀ ਹੈ।
ਉਨ•ਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿੱਚ ਭਾਈ ਖਾਲਸਾ ਨੂੰ ਸਹੀ ਸ਼ਰਧਾਂਜਲੀ ਦੇਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ•ਾਂ ਦੀ ਯਾਦ ਵਿੱਚ ਇੱਕ ਵਿਸ਼ਵ ਪੱਧਰ ਦੀ ਸੰਗੀਤ ਕੀਰਤਨ ਅਕਾਦਮੀ ਜਾਂ ਹਸਪਤਾਲ ਜਾਂ ਕਾਲਜ ਦੀ ਸਥਾਪਨਾ ਕੀਤੀ ਜਾਵੇ। ਇਸੇ ਤਰ•ਾਂ ਉਨ•ਾਂ ਨੂੰ ਮਰਨ ਉਪਰੰਤ ਵਿਸ਼ਵ ਰਾਗੀ ਜਾਂ ਵਿਸ਼ਵ ਕੀਰਤਨੀਏ ਦੀ ਉਪਾਧੀ ਨਾਲ ਨਿਵਾਜ਼ਿਆ ਜਾਵੇ। ਜਿਹੜੇ ਵਿਅਕਤੀਆਂ ਨੇ ਭਾਈ ਖਾਲਸਾ ਦੇ ਅੰਤਿਮ ਸਸਕਾਰ ਵਿੱਚ ਅੜਿੱਕਾ ਲਗਾਇਆ ਸੀ, ਉਨ•ਾਂ ਖ਼ਿਲਾਫ਼ ਐੱਸ. ਸੀ./ਐÎੱਸ. ਟੀ. ਐਕਟ ਅਧੀਨ ਮਾਮਲਾ ਦਰਜ ਕੀਤਾ ਜਾਵੇ।
ਦੱਸਣਯੋਗ ਹੈ ਕਿ ਕੋਵਿਡ 19 ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਤਰ•ਾਂ ਦੇ ਯਤਨ ਕੀਤੇ ਜਾ ਰਹੇ ਹਨ, ਉੇਥੇ ਹੀ ਕਮਿਸ਼ਨ ਵੱਲੋਂ ਵੀ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਦੀ ਅਗਵਾਈ ਵਿੱਚ ਵੱਡੇ ਪੱਧਰ 'ਤੇ ਸਫਾਈ ਅਤੇ ਛਿੜਕਾਅ ਮੁਹਿੰਮ ਆਰੰਭੀ ਗਈ ਹੈ, ਜੋ ਕਿ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਅਤੇ ਹੋਰ ਵਾਰਡਾਂ ਦੀ ਸਫਾਈ ਕਰਨ ਦੇ ਨਾਲ-ਨਾਲ ਸਰਕਾਰੀ ਦਫ਼ਤਰਾਂ ਵਿੱਚ ਰੋਗਾਣੂ ਮੁਕਤ ਦਵਾਈ ਦਾ ਛਿੜਕਾਅ ਵੀ ਕਰਵਾਇਆ ਗਿਆ।
ਇਸ ਸੰਬੰਧੀ ਗੱਲਬਾਤ ਕਰਦਿਆਂ ਸ੍ਰੀ ਵਾਲਮੀਕੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹਰੇਕ ਸ਼ਹਿਰ ਅਤੇ ਕਸਬਿਆਂ ਵਿੱਚ ਸਫਾਈ ਦਾ ਕੰਮ ਹੋਰ ਤੇਜ਼ ਕੀਤਾ ਹੈ। ਉਨ•ਾਂ ਕਿਹਾ ਕਿ ਜੇਕਰ ਸਾਡਾ ਆਲਾ ਦੁਆਲਾ ਸਾਫ਼ ਰਹੇਗਾ ਤਾਂ ਫੈਲਣ ਵਾਲੀਆਂ ਬਿਮਾਰੀ ਦਾ ਪ੍ਰਕੋਪ ਘਟ ਜਾਂਦਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣੇ ਘਰਾਂ ਵਿੱਚ ਹੀ ਰਹਿਣ ਨੂੰ ਤਰਜੀਹ ਦੇਣ। ਸਰਕਾਰ ਵੱਲੋਂ ਲੋੜੀਂਦੀਆਂ ਵਸਤਾਂ ਦੀ ਸਪਲਾਈ ਉਨ•ਾਂ ਨੂੰ ਘਰਾਂ ਵਿੱਚ ਹੀ ਮੁਹੱਈਆ ਕਰਵਾਈ ਜਾਵੇਗੀ।
ਉਨ•ਾਂ ਸਫਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਸ਼ਹਿਰਾਂ ਦੀ ਸਫਾਈ ਕਰਨੀ ਯਕੀਨੀ ਬਣਾਉਣ ਤਾਂ ਜੋ ਇਸ ਬਿਮਾਰੀ ਦੀ ਲਪੇਟ ਵਿੱਚੋਂ ਪੰਜਾਬ ਵਾਸੀਆਂ ਨੂੰ ਕੱਢਣ ਲਈ ਉਹ ਪੰਜਾਬ ਸਰਕਾਰ ਦਾ ਸਹਿਯੋਗ ਕਰ ਸਕਣ। ਉਨ•ਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਲਾ ਦੁਆਲਾ ਸਾਫ਼ ਰੱਖਣ ਲਈ ਸਫਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ।