← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 28 ਅਪ੍ਰੈਲ 2020 - ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਬ੍ਰੀ ਸ੍ਰੀਨਿਵਾਸਨ ਨੇ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ਬਠਿੰਡਾ ਵਿਚ ਜੋਮੈਟੋ ਅਤੇ ਸਵੀਗੀ ਨੂੰ ਰਾਸ਼ਨ ਦੀ ਹੋਮ ਡਲਿਵਰੀ ਕਰਨ ਦੀ ਦਿੱਤੀ ਆਗਿਆ ਰੱਦ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਲੋਕਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਹ ਲੋਕ ਜ਼ਰੂਰੀ ਵਸਤਾਂ ਦੀ ਬਜਾਏ ਗੈਰ ਜ਼ਰੂਰੀ ਵਸਤਾਂ ਦੀ ਸਪਲਾਈ ਕਰ ਰਹੇ ਸਨ ਜਿਸ ਨਾਲ ਕੋਵਿਡ 19 ਬਿਮਾਰੀ ਫੈਲਣ ਦਾ ਡਰ ਵੱਧ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਸਬੰਧੀ ਵੱਡੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇੰਨਾ ਦੋਹਾਂ ਨੂੰ ਘਰ ਘਰ ਰਾਸ਼ਨ ਸਪਲਾਈ ਕਰਨ ਦੀ ਆਗਿਆ ਰੱਦ ਕਰ ਦਿੱਤੀ ਗਈ ਹੈ।
Total Responses : 267