← ਪਿਛੇ ਪਰਤੋ
ਹਰੀਸ਼ ਕਾਲੜਾ
ਰੂਪਨਗਰ, 14 ਮਈ 2020 - ਡਿਪਟੀ ਕਮਿਸਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚ 17 ਮਈ ਤੱਕ ਕਰਫਿਯੂ ਲਾਗੂ ਕੀਤਾ ਹੋਇਆ ਹੈ। ਇਨ੍ਹਾਂ ਹੁਕਮਾਂ ਦੀ ਪਾਲਣਾ ਵਿਚ ਜ਼ਿਲ੍ਹੇ ਵਿਚ ਕਰਫਿਊ ਦੇ ਹੁਕਮ ਜਾਰੀ ਹਨ। ਇਸ ਦੇ ਮੱਦੇਨਜਰ ਜ਼ਿਲ੍ਹਾ ਰੂਪਨਗਰ ਵਿਚ ਪੈਂਦੀਆਂ ਸਮੂਹ ਦੁਕਾਨਾਂ ਰੋਸਟਰ ਵਾਇਸ ਰੋਜ ਸਵੇਰੇ 07.0 ਵਜੇ ਤੋਂ ਸ਼ਾਮ 6.00 ਵਜੇ ਤੱਕ ਹਫਤੇ ਵਿਚ 6 ਦਿਨ(ਸੋਮਵਾਰ ਤੋਂ ਸ਼ਨੀਵਾਰ ਤੱਕ) ਖੋਲ੍ਹਣ ਦੀ ਪ੍ਰਵਾਨਗੀ ਦਿਤੀ ਜਾਂਦੀ ਹੈ। ਉਨਾ ਦਸਿਆ ਕਿ ਇਸ ਦੋਰਾਨ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਜਿਵੇਂ ਕਿ ਸਮਾਜਿਕ ਦੂਰੀ, ਮਾਸਕ ਪਾਉਣਾ, ਸੈਨੀਟਾਈਜ਼ਰ ਦੀ ਵਰਤੋਂ ਕਰਨਾ ਆਦਿ ਦੀ ਪਾਲਣਾ ਕਰਨ ਨੁੰ ਯਕੀਨੀ ਬਣਾਇਆ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ ਨਿਯਮਾਂ ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Total Responses : 267