ਸ਼ਤਾਬਦੀ ਨੂੰ ਸਮਰਪਿਤ ਬੱਚਿਆਂ ਦੇ ਗੁਰਮਤਿ ਸਿਖਲਾਈ ਸਮਰ ਕੈਂਪ ਪਿੰਡ ਪੱਧਰ ਤੇ ਲਗਾਏ ਜਾਣਗੇ - ਜਥੇਦਾਰ ਗੋਰਾ
ਕੈਂਪ ਲਗਾਉਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪੁਸਤਕਾਂ, ਸਨਮਾਨ ਪੱਤਰ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ 11 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੀ 450 ਸਾਲਾਂ ਜੋਤੀ ਜੋਤਿ ਦਿਵਸ ਸ਼ਤਾਬਦੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀ 450 ਸਾਲਾ ਗੁਰਆਈ ਦਿਵਸ ਸ਼ਤਾਬਦੀ ਮਨਾਈ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਵੱਖ ਵੱਖ ਸ਼ਹਿਰਾਂ, ਪਿੰਡਾਂ ਵਿੱਚ ਬੱਚਿਆਂ ਦੇ ਗੁਰਮਤਿ ਸਿਖਲਾਈ ਸਮਰ ਕੈਂਪ ਲਗਾਉਣ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਕਵੀਸ਼ਰ ਜਥਿਆਂ, ਮੈਨੇਜਰ ਸਾਹਿਬਾਨ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ' ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੱਚਿਆਂ ਦੇ ਗੁਰਮਤਿ ਸਿਖਲਾਈ ਸਮਰ ਕੈਂਪ ਲਗਾਏ ਜਾਣਗੇ। ਜਥੇਦਾਰ ਗੋਰਾ ਨੇ ਦੱਸਿਆ ਕਿ ਇਨ੍ਹਾਂ ਸਮਰ ਕੈਂਪਾਂ ਵਾਸਤੇ ਪ੍ਰਚਾਰਕ ਸਾਹਿਬਾਨ ਅਤੇ ਕਵੀਸ਼ਰ ਜਥਿਆਂ ਦੀ ਵੱਖ ਵੱਖ ਨਗਰਾਂ ਵਿੱਚ ਸਮਰ ਕੈਂਪ ਲਗਾਉਣ ਵਾਸਤੇ ਡਿਊਟੀਆਂ ਲਗਾਈਆਂ ਗਈਆਂ ਹਨ।
ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰ ਸੁਖਜਿੰਦਰ ਸਿੰਘ ਭਾਮ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ ਸਕੰਦਰ ਸਿੰਘ ਦਮੋਦਰ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ,ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ,ਭਾਈ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਲਾਲ ਸਿੰਘ ਕਵੀਸ਼ਰ ਜਥਾ ਧਰਮ ਪ੍ਰਚਾਰ ਕਮੇਟੀ ਆਦਿ ਹਾਜ਼ਰ ਸਨ।