ਭਿੱਖੀਵਿੰਡ, 16 ਅਕਤੂਬਰ 2020 - ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਅੱਜ ਤੜਕਸਾਰ ਦੋ ਪਲਸਰ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੇ ਦਫ਼ਤਰ ਵਿਚ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤੜਕੇ 7 ਵਜੇ ਦੇ ਕਰੀਬ ਦੋ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ। ਉਨ੍ਹਾਂ ਨੇ ਸਾਡੇ ਘਰ ਦਾ ਦਰਵਾਜ਼ਾ ਖੜਕਾਇਆ ਤੇ ਕਾਮਰੇਡ ਬਲਵਿੰਦਰ ਸਿੰਘ ਨੇ ਦਰਵਾਜ਼ਾ ਖੋਲ੍ਹ ਕੇ ਉਨ੍ਹਾਂ ਦੋਵਾਂ ਨੂੰ ਅੰਦਰ ਬੁਲਾ ਲਿਆ। ਇਨ੍ਹਾਂ ਦੋ ਵਿਅਕਤੀਆਂ 'ਚੋ ਇਕ ਦਫ਼ਤਰ 'ਚ ਆ ਗਿਆ ਜਿਸ ਨੇ ਆਉਂਦਿਆਂ ਸਾਰ ਹੀ ਬਲਵਿੰਦਰ ਸਿੰਘ ਦੇ 4 ਗੋਲੀਆਂ ਮਾਰੀਆਂ ਤੇ ਮੌਕੇ ਤੋਂ ਹੀ ਫਰਾਰ ਹੋ ਗਏ। ਕਾਮਰੇਡ ਬਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਜਿਸ ਦੇ ਆਧਾਰ 'ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਅੱਤਵਾਦ ਦੇ ਸਮੇਂ ਦੌਰਾਨ ਆਪਣੇ ਪੂਰੇ ਪਰਿਵਾਰ ਸਮੇਤ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ 'ਤੇ ਕਰੀਬ ਤੇਰਾ ਹਮਲੇ ਅੱਤਵਾਦੀਆਂ ਵੱਲੋਂ ਕੀਤੇ ਗਏ। ਜਿਨ੍ਹਾਂ ਦਾ ਬਲਵਿੰਦਰ ਸਿੰਘ ਨੇ ਪਰਿਵਾਰ ਸਮੇਤ ਡੱਟ ਕੇ ਮੁਕਾਬਲਾ ਕੀਤਾ ਸੀ।