ਸ਼੍ਰੋਮਣੀ ਅਕਾਲੀ ਦਲ ਨੇ ਗੁਲਸ਼ਨ ਸੈਣੀ ਨੂੰ ਸ਼ਹਿਰੀ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਸੌਂਪੀ
ਰੋਹਿਤ ਗੁਪਤਾ
ਗੁਰਦਾਸਪੁਰ 12 ਮਈ 2024 - ਸ਼੍ਰੋਮਣੀ ਅਕਾਲੀ ਦਲ ਵਲੋਂ ਗੁਲਸ਼ਨ ਸੈਣੀ ਨੂੰ ਗੁਰਦਾਸਪੁਰ ਸ਼ਹਿਰੀ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਅਤੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਗੁਰਬਚਨ ਸਿੰਘ ਬੱਬੇਹਾਲੀ ਨੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ |
ਨਵੀਂ ਜ਼ਿੰਮੇਵਾਰੀ ਮਿਲਣ ’ਤੇ ਗੁਲਸ਼ਨ ਸੈਣੀ ਨੇ ਪਾਰਟੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਗੁਰਬਚਨ ਸਿੰਘ ਬੱਬੇਹਾਲੀ, ਜ਼ਿਲ੍ਹਾ ਪ੍ਰਧਾਨ ਵਿਜੇ ਮਹਾਜਨ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਜੋ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਭਵਿੱਖ ਵਿੱਚ ਵੀ ਉਹ ਪਾਰਟੀ ਦੀ ਤਨ-ਮਨ ਨਾਲ ਸੇਵਾ ਕਰਨਗੇ। ਉਹਨਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ ਅਤੇ ਆਪਣੇ ਸਾਥੀਆਂ ਸਮੇਤ ਲੋਕ ਸਭਾ ਚੋਣਾਂ ਵਿੱਚ ਵੀ ਵੱਧ ਤੋਂ ਵੱਧ ਵੋਟਰਾਂ ਨਾਲ ਸੰਪਰਕ ਕਰਕੇ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
ਇਸ ਮੌਕੇ ਬੌਬੀ ਮਹਾਜਨ, ਸਾਬਕਾ ਕੌਂਸਲਰ ਰਾਮ ਲਾਲ, ਰਜਿੰਦਰ ਬੈਂਸ, ਬਲਜਿੰਦਰ ਬੈਂਸ, ਕੁਲਦੀਪ ਸਿੰਘ, ਨਵਦੀਪ ਸਿੰਘ, ਜੰਗ ਸ਼ਰਮਾ ਆਦਿ ਹਾਜ਼ਰ ਸਨ।