ਹਰਿੰਦਰ ਨਿੱਕਾ
ਸੰਗਰੂਰ, 14 ਮਈ 2020 - ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਜੇਸ਼ ਤ੍ਰਿਪਾਠੀ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤੇ ਹਨ ਕਿ ਜ਼ਿਲਾ ਸੰਗਰੂਰ ਵਿੱਚ ਕੋਈ ਵੀ ਵਿਅਕਤੀ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀ ਚਲਾਏਗਾ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ 'ਤੇ ਵੇਖਣ ਵਿੱਚ ਆਇਆ ਹੈ ਕਿ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ-ਟਰਾਲੀ ਅਤੇ ਅਜਿਹੀਆਂ ਗੱਡੀਆਂ ਜਿਨਾਂ ਦੇ ਅੱਗੇ ਪਿਛੇ ਲਾਈਟਾਂ ਨਹੀ ਹਨ, ਉਨਾਂ ਉੱਪਰ ਰਿਫਲੈਕਟਰ ਆਦਿ ਨਾ ਲੱਗੇ ਹੋਣ ਕਾਰਨ ਅੱਗੇ ਤੋਂ ਤੇਜ ਲਾਈਟਾਂ ਵਾਲਾ ਵਾਹਨ ਆਉਣ 'ਤੇ ਅਜਿਹੇ ਵਾਹਨ ਵਿਖਾਈ ਨਹੀਂ ਦਿੰਦੇ ਅਤੇ ਐਕਸੀਡੈਂਟ ਦਾ ਕਾਰਨ ਬਣਦੇ ਹਨ।
ਇਸ ਨਾਲ ਜਿੱਥੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ, ਉਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਨੁਕਸੇ ਅਮਨ ਦਾ ਖਤਰਾ ਹੋਣ ਦੀ ਸੰਭਾਵਨਾ ਵੀ ਬਣ ਜਾਂਦੀ ਹੈ। ਇਸ ਲਈ ਅਜਿਹੇ ਵਾਹਨਾਂ ਨੂੰ ਰਿਫਲੈਕਟਰ ਲਾਏ ਬਿਨਾਂ ਚਲਾਉਣ 'ਤੇ ਰੋਕ ਲਾਉਣੀ ਲੋਕ ਹਿੱਤ ਵਿੱਚ ਜਰੂਰੀ ਹੈ। ਇਸ ਸਬੰਧ ਵਿੱਚ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 6842 ਆਫ਼ 2000 ਵਿੱਚ ਅਗਵਾਈ ਲੀਹਾਂ ਦਿੱਤੀਆਂ ਗਈਆਂ ਹਨ ਕਿ ਅਜਿਹੇ ਵਾਹਨਾਂ ਦੇ ਅੱਗੇ ਪਿੱਛੇ ਰਿਫਲੈਕਟਰ ਲਾਏ ਜਾਣ। ਇਹ ਹੁਕਮ 11 ਜੁਲਾਈ 2020 ਤੱਕ ਲਾਗੂ ਰਹੇਗਾ।