ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ
ਮੈਸੂਰ, 29 ਅਪ੍ਰੈਲ 2024 : ਚਾਮਰਾਜਨਗਰ ਦੇ ਸੰਸਦ ਮੈਂਬਰ, ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਸੋਮਵਾਰ ਤੜਕੇ 1.27 ਵਜੇ ਬੈਂਗਲੁਰੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਮਰ ਸੰਬੰਧੀ ਬਿਮਾਰੀਆਂ ਕਾਰਨ ਦੇਹਾਂਤ ਹੋ ਗਿਆ।
ਪ੍ਰਸਾਦ ਨੇ ਆਪਣੇ ਸਿਆਸੀ ਕਰੀਅਰ ਦੀ ਗੋਲਡਨ ਜੁਬਲੀ ਦੇ ਜਸ਼ਨ ਤੋਂ ਬਾਅਦ 17 ਮਾਰਚ ਨੂੰ ਆਪਣੀ ਸਿਆਸੀ ਸੰਨਿਆਸ ਦਾ ਐਲਾਨ ਕੀਤਾ ਸੀ।