ਸਾਬਕਾ ਡਿਪਟੀ CM ਸੋਨੀ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ
ਗੁਰਪ੍ਰੀਤ ਸਿੰਘ
- O.P ਸੋਨੀ ਦੀ ਸਿਹਤ ਚ ਸੁਧਾਰ ਨਾ ਆਉਣ ਕਰਕੇ ਜੇਲ੍ਹ ਪ੍ਰਸ਼ਾਸਨ ਵਲੋ ਸੋਨੀ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਲਿਖਿਆ ਜਾਵੇਗਾ ਪੱਤਰ - ਪਰਦੀਪ ਸੈਣੀ
ਅੰਮ੍ਰਿਤਸਰ, 19 ਜੁਲਾਈ 2023 - ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦਾ 2 ਦਿਨ ਦਾ ਰਿਮਾਂਡ ਖਤਮ ਹੋਣ ਤੇ ਅੱਜ ਦੋਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਉਸ ਦੀ ਸਿਹਤ ਵਿੱਚ ਸੁਧਾਰ ਹੋਣ ਕਾਰਨ ਉਸ ਨੂੰ ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਦਾਲਤ ਨੇ ਉਸ ਦਾ 14 ਦਿਨ ਦਾ ਜੁਡੀਸ਼ੀਅਲ ਤੇ ਭੇਜ ਦਿੱਤਾ ਹੈ ਓਮ ਪ੍ਰਕਾਸ਼ ਸੋਨੀ ਨੂੰ ਹਸਪਤਾਲ ਤੋਂ ਸਿੱਧਾ ਅਦਾਲਤ ਵਿੱਚ ਲਿਆਂਦਾ ਗਿਆ। ਓਮ ਪ੍ਰਕਾਸ਼ ਸੋਨੀ ਵ੍ਹੀਲ ਚੇਅਰ ਦੀ ਮਦਦ ਨਾਲ ਅਦਾਲਤ ਪਹੁੰਚਿਆ। ਇਸ ਦੌਰਾਨ ਸੋਨੀ ਦੇ ਸਮਰਥਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ..........
ਸਾਬਕਾ ਡਿਪਟੀ CM ਸੋਨੀ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ (ਵੀਡੀਓ ਵੀ ਦੇਖੋ)
ਓਮ ਪ੍ਰਕਾਸ਼ ਸੋਨੀ ਦੇ ਵਕੀਲ ਪਰਦੀਪ ਸੋਨੀ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਅੱਜ ਫਿਰ ਦੋ ਦਿਨ ਦਾ ਵਿਜ਼ੀਲੈਂਸ ਰਿਮਾਂਡ ਮਾਨਯੋਗ ਅਦਾਲਤ ਵੱਲੋਂ ਮੰਗਿਆ ਜਾ ਰਿਹਾ ਸੀ ਲੇਕਿਨ ਅਦਾਲਤ ਵੱਲੋਂ ਓਮ ਪ੍ਰਕਾਸ਼ ਸੋਨੀ ਦਾ 14 ਦਿਨ ਦਾ ਜੁਡੀਸ਼ੀਅਲ ਰਿਮਾਂਡ ਦੇ ਦਿੱਤਾ ਹੈ ਅਤੇ ਇਸ ਤੋਂ ਇਲਾਵਾ ਓਮ ਪ੍ਰਕਾਸ਼ ਸੋਨੀ ਦੀ ਸਿਹਤ ਵਿੱਚ ਸੁਧਾਰ ਨਾ ਹੋਣ ਕਰਕੇ ਹੁਣ ਉਨ੍ਹਾਂ ਵੱਲੋਂ ਇੱਕ ਪੱਤਰ ਜੇਲ ਪ੍ਰਸ਼ਾਸਨ ਨੂੰ ਲਿਖਿਆ ਗਿਆ ਹੈ ਕੀ ਜਿੰਨੀ ਦੇਰ ਤੱਕ ਓਮ ਪ੍ਰਕਾਸ਼ ਸੋਨੀ ਦੀ ਸਿਹਤ ਠੀਕ ਨਹੀਂ ਹੁੰਦੀ ਦੇਰ ਤੱਕ ਉਨ੍ਹਾਂ ਨੂੰ ਹਸਪਤਾਲ ਵਿੱਚ ਹੀ ਰੱਖਿਆ ਜਾਵੇ।
ਅਤੇ ਦੂਜੇ ਪਾਸੇ ਇਸ ਮਾਮਲੇ 'ਚ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਓਮ ਪ੍ਰਕਾਸ਼ ਸਿਹਤ ਵਿੱਚ ਸੁਧਾਰ ਨਾ ਹੋਣ ਕਰਕੇ ਲਗਾਤਾਰ ਹੀ ਵਿਜੀਲੈਂਸ ਰਿਮਾਂਡ ਮੰਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਲੇਕਿਨ ਉਹਨਾਂ ਨੂੰ ਮਾਨਯੋਗ ਅਦਾਲਤ ਤੇ ਪੂਰਾ ਯਕੀਨ ਹੈ ਕਿ ਉਹ ਸਹੀ ਫੈਸਲਾ ਸੁਣਾਉਣਗੇ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਤਰਫ਼ੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਖ਼ਿਲਾਫ਼ ਐਤਵਾਰ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਅਨੁਸਾਰ ਸਾਬਕਾ ਉਪ ਮੁੱਖ ਮੰਤਰੀ ਨੇ ਸਾਲ 2016 ਤੋਂ ਸਾਲ 2022 ਤੱਕ ਆਮਦਨ ਤੋਂ ਵੱਧ ਜਾਇਦਾਦਾਂ ਹਾਸਲ ਕੀਤੀਆਂ ਹਨ। 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ, ਕੁੱਲ ਆਮਦਨ 4,52,18,771 ਰੁਪਏ ਸੀ, ਜਦੋਂ ਕਿ ਉਸ ਦੀ ਤਰਫੋਂ ਖਰਚਾ 12,48,42,692 ਰੁਪਏ ਸੀ। ਸੋਨੀ ਦੁਆਰਾ ਕੀਤਾ ਗਿਆ ਇਹ ਖਰਚਾ 7,96,23,921 ਰੁਪਏ ਯਾਨੀ ਉਸਦੀ ਆਮਦਨ ਤੋਂ 176.08 ਫੀਸਦੀ ਵੱਧ ਹੈ। ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ 'ਤੇ ਜਾਇਦਾਦਾਂ ਰੱਖੀਆਂ ਹੋਈਆਂ ਹਨ। ਵਿਜੀਲੈਂਸ ਬਿਊਰੋ ਪਿਛਲੇ ਛੇ ਮਹੀਨਿਆਂ ਤੋਂ ਉਸ ਦੀਆਂ ਜਾਇਦਾਦਾਂ ਦੀ ਜਾਂਚ ਵਿੱਚ ਜੁਟੀ ਹੋਈ ਸੀ।