← ਪਿਛੇ ਪਰਤੋ
ਚੰਡੀਗੜ੍ਹ, 9 ਮਈ 2020 - 1991 ਵਿਚ ਆਈ ਏ ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਵੱਲੋਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਦਾਇਰ ਅਰਜ਼ੀ ਤੇ ਸੁਮੇਧ ਸੈਣੀ ਦੇ ਵਕੀਲਾਂ ਵਲੋਂ ਬਹਿਸ ਸ਼ੁਰੂ ਹੋ ਗਈ ਹੈ। ਸੁਮੇਧ ਸੈਣੀ ਦੇ ਕੇਸ ਦੀ ਪੈਰਵੀ ਏ.ਪੀ.ਐੱਸ. ਦਿਓਲ ਕਰ ਰਹੇ ਹਨ। ਬੀਤੇ ਦਿਨ ਸੁਮੇਧ ਸੈਣੀ ਦੇ ਨਾਮੀ ਵਕੀਲ ਸਤਨਾਮ ਸਿੰਘ ਕਲੇਰ ਨੇ ਉਸ ਦਾ ਕੇਸ ਲੜਨ ਤੋਂ ਕੋਰੀ ਨਾਂਹ ਕਰਕੇ ਪੂਰੀ ਤਰ੍ਹਾਂ ਆਪਣੇ ਆਪ ਨੂੰ ਇਸ ਕੇਸ ਨਾਲੋਂ ਵੱਖ ਕਰ ਲਿਆ ਸੀ।
Total Responses : 267