ਚੰਡੀਗੜ੍ਹ, ਮਈ 3, 2019 - ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਸੰਗਰੂਰ ਤੋਂ ਸਾਬਕਾ ਵਿਧਾਇਕ ਅਤੇ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਸੁਰਿੰਦਰਪਾਲ ਸਿੰਘ ਸਿਬੀਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ।
ਗੌਰਤਲਬ ਹੈ ਕਿ ਸੁਰਿੰਦਰਪਾਲ ਸਿਬੀਆ 2017 ਦੀਆਂ ਵਿਧਾਨਸਭਾ ਚੋਣਾਂ ਵਿੱਚ ਬਰਨਾਲਾ ਤੋਂ 31,111 ਵੋਟਾਂ ਲੈਕੇ ਤੀਜੇ ਸਥਾਨ ਤੇ ਰਹੇ ਸਨ।
ਸੁਰਿੰਦਰਪਾਲ ਸਿਬੀਆ ਦਾ ਕਾਂਗਰਸ ਪਾਰਟੀ ਚ ਸਵਾਗਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੁਰਿੰਦਰਪਾਲ ਸਿਬੀਆ ਮਿਹਨਤੀ ਤੇ ਜੁਝਾਰੂ ਲੀਡਰ ਹਨ ਅਤੇ ਉਹਨਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬਲ ਮਿਲੇਗਾ ।
ਅੱਗੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਇਕ ਡੁੱਬਦਾ ਜਹਾਜ਼ ਹੈ ਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਪੰਜਾਬ ਵਿੱਚ ਇਕ ਵੀ ਸੀਟ ਨਸੀਬ ਨਹੀਂ ਹੋਵੇਗੀ
ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਪੱਖੀ ਨੀਤੀਆਂ ਸਦਕਾ ਕਾਂਗਰਸ ਪਾਰਟੀ ਦੀ ਲਹਿਰ ਦੀ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਆਗੂ ਕਾਂਗਰਸ ਦਾ ਪੱਲਾ ਫੜਣਗੇ ਅਤੇ ਕਾਂਗਰਸ ਪਾਰਟੀ ਸੰਗਰੂਰ ਲੋਕ ਸਭਾ ਸੀਟ ਤੇ ਵੱਡੀ ਜਿੱਤ ਹਾਸਲ ਕਰੇਗੀ ।
ਇਸ ਮੌਕੇ ਸੁਰਿੰਦਰਪਾਲ ਸੀਬੀਆ ਸਮੇਤ ਜਸਵਿੰਦਰ ਟਿੱਲੂ (ਕੌਂਸਲਰ ) ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਪੱਲਾ ਫੜਿਆ।