ਗੁਰਪ੍ਰੀਤ ਸਿੰਘ ਮੰਡਿਆਣੀ
ਮੋਗਾ, 6 ਅਪ੍ਰੈਲ 2021 - ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਸੰਦੀਪ ਹੰਸ ਨੇ ਸਾਰੇ ਸੈਨਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਅਤੇ ਆਪਣੇ ਪਰਿਵਾਰਕ ਮੈਬਰਾਂ, ਜੋ 45 ਸਾਲ ਉਮਰ ਤੋਂ ਉਪਰ ਹਨ, ਦਾ ਕੋਵਿਡ -19 ਤੋਂ ਬਚਾਅ ਦਾ ਟੀਕਾ ਜਲਦ ਤੋਂ ਜਲਦ ਲਗਵਾਉਣ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਹਰੇਕ ਯੋਗ ਵਿਅਕਤੀ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਕਰਕੇ ਹੀ ਟੀਕਾਕਰਨ ਬੜੀ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਹ ਟੀਕਾਕਰਨ ਸਿਵਲ ਹਸਪਤਾਲ ਜਾਂ ਹੈਲਥ ਸੈਟਰਾਂ ਤੋਂ ਜਲਦੀ ਤੋਂ ਜਲਦੀ ਲਗਵਾਉਣ ਦੀ ਖੇਚਲ ਕਰਨੀ ਚਾਹੀਦੀ ਹੈ ਤਾਂ ਕਿ ਮੋਗਾ ਦੇ ਸਾਬਕਾ ਸੈਨਿਕ ਜਾਂ ਉਸ ਦੇ ਪ੍ਰਵਾਰ ਦਾ ਇਸ ਭਿਆਨਕ ਮਹਾਂਮਾਰੀ ਵਿੱਚ ਬਚਾ ਹੋ ਸਕੇ। ਉਹਨਾਂ ਕਿਹਾ ਕਿ ਸਾਬਕਾ ਸੈਨਿਕਾਂ ਨੂੰ ਦੂਜਿਆਂ ਨੂੰ ਪ੍ਰੇਰਨਾ ਦੇ ਕੇ ਇਹ ਟੀਕਾ ਲਗਵਾਉਣ ਲਈ ਵੀ ਉਤਸ਼ਾਹਿਤ ਕਰਨ ਦੀ ਲੋੜ ਹੈ।