ਚੌਂਕੀਮਾਨ, 4 ਅਕਤੂਬਰ : ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਸੋਹੀਆਂ, ਪੱਬੀਆਂ, ਬੀੜ ਗੱਗੜਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਵੋਟਰਾਂ ਨਾਲ ਮੀਟਿੰਗਾਂ ਕੀਤੀਆਂ। ਜਿੱਥੇ ਉਨ੍ਹਾਂ ਨੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ਹੱਕ 'ਚ ਲਾਮਬੰਦ ਕੀਤਾ। ਚੋਣ ਪ੍ਰਚਾਰ ਕਰਦਿਆਂ ਉਨ੍ਹਾਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਵਿਕਾਸ ਦੇ ਨਾਮ 'ਤੇ ਵੋਟਾਂ ਵੀ ਮੰਗੀਆਂ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਅਮਰੀਕ ਸਿੰਘ ਆਲੀਵਾਲ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਮੇਜਰ ਸਿੰਘ ਮੁੱਲਾਂਪੁਰ, ਕਾਂਗਰਸ ਪ੍ਰਧਾਨ ਸੋਨੀ ਗਾਲਿਬ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਮਜੀਤ ਹਾਂਸ, ਪਰਮਜੀਤ ਸਿੰਘ ਘਵੱਦੀ, ਸਰਿਤਾ ਸ਼ਰਮਾ, ਪ੍ਰਸ਼ੋਤਮ ਲਾਲ ਖਲੀਫਾ ਆਦਿ ਮੌਜੂਦ ਰਹੇ।
ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਮੈਂ ਇਕ ਸਧਾਰਨ ਪਰਿਵਾਰ ਵਿਚੋਂ ਹਾਂ ਅਤੇ ਸਿਆਸੀ ਬਿਆਨਬਾਜ਼ੀ ਦੀ ਬਜਾਏ ਕੰਮ ਕਰਨ 'ਚ ਵਿਸ਼ਵਾਸ਼ ਰੱਖਦਾ ਹਾਂ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਹਲਕੇ ਦਾਖੇ 'ਚ ਪੂਰਨ ਵਿਕਾਸ ਕੀਤਾ ਜਾਵੇਗਾ, ਨਵੇਂ ਪ੍ਰੋਜੈਕਟ ਲਿਆਂਦੇ ਜਾਣਗੇ, ਪਿੰਡਾਂ ਦਾ ਵਿਕਾਸ ਪਿੰਡ ਦੇ ਲੋਕਾਂ ਦੀ ਜਰੂਰਤ ਮੁਤਾਬਿਕ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪ੍ਰਚਾਰ ਦੌਰਾਨ ਇਹ ਗੱਲ ਹਰ ਪਿੰਡ 'ਚ ਸਾਹਮਣੇ ਆਈ ਹੈ ਕਿ ਪਿਛਲੇ ਸਮੇਂ 'ਚ ਹਲਕੇ ਦੇ ਲੋਕਾਂ ਨਾਲ ਵਧੀਕੀਆਂ ਕੀਤੀਆਂ ਗਈਆਂ, ਇੰਨ੍ਹਾਂ ਵਧੀਕੀਆਂ ਦਾ ਜਵਾਬ ਜਰੂਰ ਤੁਸੀਂ ਵੋਟ ਦੇ ਰੂਪ 'ਚ ਦਿਓ, ਇਸ ਲਈ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਕਾਸ ਪੱਖੀ ਲਹਿਰ ਦਾਖੇ ਹਲਕੇ ਨੂੰ ਵੀ ਵੱਧ ਚੜ੍ਹ ਕੇ ਸ਼ਾਮਲ ਕਰੀਏ।
ਇਸ ਮੌਕੇ ਹਾਜਰ ਵੱਖ-ਵੱਖ ਬੁਲਾਰਿਆਂ ਨੇ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਵੋਟਾਂ ਮੰਗਦਿਆਂ ਕਿਹਾ ਕਿ ਉਹ ਵਿਰੋਧੀਆਂ ਦੀਆਂ ਗੱਲਾਂ 'ਚ ਨਾ ਆਉਣ। ਵਿਰੋਧੀ ਉਮੀਦਵਾਰ ਦੋਵੇਂ ਹੀ ਪੁਰਾਣੇ ਪੱਕੇ ਦੋਸਤ ਹਨ, ਇਸ ਲਈ ਹਲਕੇ ਦਾਖਾ 'ਚ ਹੋਈਆਂ ਵਧੀਕੀਆਂ ਲਈ ਦੋਵੇਂ ਪੁਰਾਣੇ ਦੋਸਤ ਬਰਾਬਰ ਦੇ ਜਿੰਮੇਵਾਰ ਹਨ। ਇਸ ਲਈ ਇਸ ਵਾਰ ਧੋਖਾ ਨਾ ਖਾਈਏ ਅਤੇ ਸਬਜ਼ਬਾਗ ਦਿਖਾਉਣ ਵਾਲੇ ਨੇਤਾਵਾਂ ਨੂੰ ਲਾਂਭੇ ਕਰਕੇ ਕੈਪਟਨ ਸੰਦੀਪ ਸੰਧੂ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਈਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਉਜਾਗਰ ਸਿੰਘ, ਹਰੀ ਸਿੰਘ ਸਰਪੰਚ, ਕਰਨ ਸਿੰਘ, ਅਵਤਾਰ ਸਿੰਘ, ਬਲਵੰਤ ਸਿੰਘ, ਵੀਰਪਾਲ ਕੌਰ ਸਾਰੇ ਪੰਚ, ਸਾਬਕਾ ਸਰਪੰਚ ਅਮਰ ਸਿੰਘ, ਕੈ. ਜੀਵਨ ਸਿੰਘ, ਗੁਰਚਰਨ ਸਿੰਘ, ਨੰਬਰਦਾਰ ਤੀਰਥ ਸਿੰਘ, ਸੋਨੀ ਪੱਬੀਆਂ, ਹਰਵਿੰਦਰ ਸਿੰਘ, ਰਣਜੀਤ ਸਿੰਘ, ਹਰਮਨ ਕੁਲਾਰ, ਇਕਬਾਲ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜਰ ਸਨ।