← ਪਿਛੇ ਪਰਤੋ
ਫਤਹਿਗੜ੍ਹ ਚੂੜੀਆਂ, 28 ਸਤੰਬਰ, 2017 : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਸੁਨੀਲ ਜਾਖੜ ਨੇ ਅੱਜ ਸੌੜੇ ਸਿਆਸੀ ਹਿੱਤ ਪੂਰਨ ਲਈ ਹਮੇਸ਼ਾ ਪੰਥਕ ਪੱਤਾ ਖੇਡਣ ਵਾਲੇ ਜਥੇਦਾਰਾਂ ਨਾਲੋਂ ਆਪਣੇ ਆਪ ਨੂੰ ਸੱਚਾ ਸਿੱਖ ਦੱਸਦਿਆਂ ਸਿੱਖਾਂ ਦੇ ਮਸਲਿਆਂ 'ਤੇ ਨਾ ਬੋਲਣ ਲਈ ਕਹਿਣ ਵਾਲੇ ਬਾਦਲਾਂ ਦੀ ਸਖ਼ਤ ਆਲੋਚਨਾ ਕੀਤੀ। ਫਤਹਿਗੜ੍ਹ ਚੂੜੀਆਂ ਵਿਚ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਇਹ ਗੱਲ ਸਾਰਾ ਪੰਜਾਬ ਜਾਣਦਾ ਹੈ ਕਿ ਉਹ ਸਦਾ ਹੀ ਸਿੱਖਾਂ ਦੀ ਚੜ੍ਹਦੀਕਲਾ ਲਈ ਵਚਨਬੱਧ ਰਹੇ ਹਨ ਅਤੇ ਲੋਕ ਉਨ੍ਹਾਂ ਦੀ ਸਿਆਸੀ ਵਿਚਾਰਧਾਰਾ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਗਰੀਬਾਂ ਅਤੇ ਆਵਾਮ ਦੀ ਆਵਾਜ਼ ਬੁਲੰਦ ਕੀਤੀ ਹੈ। ਬਹਿਬਲ ਕਲਾਂ ਗੋਲੀ ਕਾਂਡ ਸਮੇਤ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਬੇਲੋੜੀ ਆਲੋਚਨਾ ਕਰਨ ਲਈ ਬਾਦਲਾਂ 'ਤੇ ਵਰ੍ਹਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਅਸਲ ਵਿੱਚ ਬਾਦਲਾਂ ਨੂੰ ਆਪਣੇ ਕੀਤੇ ਹੋਏ ਗੁਨਾਹਾਂ ਦਾ ਭਾਂਡਾ ਭੱਜ ਜਾਣ ਦਾ ਡਰ ਸਤਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪੜਤਾਲ ਰਿਪੋਰਟ ਸਾਹਮਣੇ ਆਉਣ ਨਾਲ ਬੇਕਸੂਰ ਲੋਕਾਂ 'ਤੇ ਗੋਲੀ ਚਲਾਉਣ ਲਈ ਪੁਲਿਸ ਨੂੰ ਹੁਕਮ ਦੇਣ ਵਾਲਿਆਂ ਦਾ ਚਿਹਰਾ ਨੰਗਾ ਹੋ ਜਾਵੇਗਾ। ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ 'ਤੇ ਇਕ ਵਾਰ ਫਿਰ ਬਾਦਲਾਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਮੁੱਖ ਮੰਤਰੀ ਹੁੰਦਿਆਂ ਉਹ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਘਰ ਕਿੰਨੀ ਵਾਰ ਗਏ ਸਨ। ਅਕਾਲੀ ਲੀਡਰਾਂ ਵੱਲੋਂ ਪਿਛਲੀ ਸਰਕਾਰ ਦੌਰਾਨ ਆਪਣੀਆਂ ਜੇਬਾਂ ਭਰਨ ਦਾ ਦੋਸ਼ ਲਾਉਂਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਪਿਛਲੀ ਸਰਕਾਰ ਨੇ ਮਹਿਜ਼ ਪੰਜ ਕਰੋੜ ਰੁਪਏ ਦੀ ਖਾਤਰ ਨਕਲੀ ਕੀਟਨਾਸ਼ਕ ਖਰੀਦੇ ਜਿਸ ਨਾਲ 12 ਲੱਖ ਏਕੜ ਨਰਮੇ ਦੀ ਫਸਲ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਦਬਾਅ ਸਦਕਾ ਹੀ ਕਪਾਹ ਉਤਪਾਦਕਾਂ ਨੂੰ ਆਖਰ ਵਿਚ 640 ਕਰੋੜ ਰੁਪਏ ਦਾ ਮੁਆਵਜ਼ਾ ਦੇਣਾ ਪਿਆ ਸੀ। ਉਨ੍ਹਾਂ ਆਖਿਆ ਕਿ ਬਾਦਲਾਂ ਨੇ ਕਦੇ ਵੀ ਦਿਲੋਂ ਕਿਸਾਨਾਂ ਦਾ ਭਲਾ ਨਹੀਂ ਕੀਤਾ ਅਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਲਈ ਲੜਾਈ ਨਾ ਲੜਦੇ ਤਾਂ ਉਨ੍ਹਾਂ ਨੂੰ ਮੁਆਵਜ਼ਾ ਵੀ ਨਹੀਂ ਦਿੱਤਾ ਜਾਣਾ ਸੀ। ਸ੍ਰੀ ਜਾਖੜ ਨੇ ਆਖਿਆ ਕਿ ਸੁਖਬੀਰ ਬਾਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਨ ਨੂੰ ਉਹ ਇਸ ਅਕਾਲੀ ਲੀਡਰ ਦੀ ਬੇਹੂਦਾ ਬਿਆਨਬਾਜ਼ੀ ਦੀ ਆਦਤ ਮੰਨ ਕੇ ਰੱਦ ਕਰਦੇ ਹਨ ਪਰ ਉਨ੍ਹਾਂ ਨੂੰ ਹੈਰਾਨੀ ਹੈ ਕਿ ਪਰਕਾਸ਼ ਸਿੰਘ ਬਾਦਲ ਵੀ ਕਰਜ਼ਾ ਮੁਆਫੀ ਦੇ ਮੁੱਦੇ 'ਤੇ ਕਾਂਗਰਸ ਸਰਕਾਰ ਦੀ ਨਿੰਦਾ ਕਰ ਰਹੇ ਹਨ। ਸ੍ਰੀ ਜਾਖੜ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦਾ ਦਿਲ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਤੜਫ਼ਦਾ ਹੈ ਜਿਸ ਕਰਕੇ ਉਨ੍ਹਾਂ ਨੇ ਖਾਲੀ ਖਜ਼ਾਨੇ ਦੇ ਬਾਵਜੂਦ 10.25 ਲੱਖ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ 9500 ਕਰੋੜ ਰੁਪਏ ਦਾ ਬੰਦੋਬਸਤ ਕੀਤਾ ਜਿਸ ਲਈ ਪਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਦਾ ਧੰਨਵਾਦ ਕਰਨਾ ਚਾਹੀਦਾ ਹੈ। ਕਾਂਗਰਸੀ ਉਮੀਦਵਾਰ ਨੇ ਭਰੋਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੰਸਦ ਮੈਂਬਰ ਚੁਣੇ ਚਾਣ 'ਤੇ ਘੱਟੋ-ਘੱਟ ਉਹ ਕਰਜ਼ੇ 'ਤੇ ਵਸੂਲੇ ਜਾ ਰਹੇ 8.5 ਫੀਸਦੀ ਵਿਆਜ ਕੇਂਦਰ ਪਾਸੋਂ ਮੁਆਫ ਕਰਵਾਉਣਗੇ ਅਤੇ 32000 ਕਰੋੜ ਰੁਪਏ ਦੇ ਅਨਾਜ ਘੁਟਾਲੇ ਦਾ ਇੱਕ-ਇੱਕ ਪੈਸਾ ਵਾਪਸ ਲਿਆਉਣਗੇ। ਸੁਖਬੀਰ ਬਾਦਲ ਵੱਲੋਂ ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਨੂੰ ਆਪਣਾ ਨਿੱਜੀ ਦੋਸਤ ਦੱਸਣ 'ਤੇ ਚੁੱਟਕੀ ਲੈਂਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਸੁਖਬੀਰ ਦੇ ਯਾਰ ਤਾਂ ਉਹ ਹੀ ਹੋ ਸਕਦੇ ਹਨ ਜੋ 1000 ਕਰੋੜ ਰੁਪਏ ਤੋਂ ਵੱਧ ਜਾਇਦਾਦ ਦੇ ਮਾਲਕ ਹੋਣ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼ ਵਿਚ ਬੁਲੇਟ ਟ੍ਰੇਨ ਚਲਾਉਣ ਦੇ ਫੈਸਲੇ ਦੀ ਖਿੱਲੀ ਉਠਾਉਂਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਸਭ ਤੋਂ ਪਹਿਲਾਂ ਸੜਕਾਂ ਵੱਲ ਧਿਆਨ ਦੇਣ ਦੀ ਲੋੜ ਹੈ ਅਤੇ ਗੁਰਦਾਸਪੁਰ ਦੀ ਸਰਹੱਦੀ ਪੱਟੀ ਵਿਚ ਸੜਕਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿਚ ਅਕਾਲੀਆਂ ਨੇ ਸੜਕਾਂ ਅਤੇ ਪੁਲਾਂ ਨੂੰ ਬਣਾਉਣ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ। ਉਨ੍ਹਾਂ ਆਖਿਆ ਕਿ ਅਸਲ ਵਿਚ ਅਕਾਲੀ ਮੋਦੀ ਕੋਲ ਪੰਜਾਬ ਦਾ ਕੋਈ ਮਸਲਾ ਚੁੱਕਦੇ ਹੀ ਨਹੀਂ ਕਿਉਂਕਿ ਜਦੋਂ ਵੀ ਅਕਾਲੀ ਪ੍ਰਧਾਨ ਮੰਤਰੀ ਕੋਲ ਜਾਂਦੇ ਹਨ ਤਾਂ ਉਹ ਉਸੇ ਵੇਲੇ ਇਨਫੋਰਸਮੈਂਟ ਡਾਇਰੈਕਟੋਰੇਟ ਵਿਚ ਬਿਕਰਮ ਸਿੰਘ ਮਜੀਠੀਆ ਖਿਲਾਫ਼ ਦਰਜ ਨਸ਼ੇ ਦਾ ਮਾਮਲੇ ਦੀ ਗੱਲ ਛੇੜ ਲੈਂਦੇ ਹਨ। ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਹਰ ਮੁਹਾਜ਼ 'ਤੇ ਨਖਿੱਧ ਦੱਸਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਮੁਲਕ ਦੇ ਕਈ ਹਿੱਸਿਆਂ ਵਿਚ ਫਿਰਕੂ ਪਾੜਾ ਪਾਇਆ ਗਿਆ, ਜ਼ਰੂਰੀ ਵਸਤਾਂ ਦੀਆਂ ਕੀਮਤਾਂ ਆਸਮਾਨ ਤੱਕ ਪਹੁੰਚ ਗਈਆਂ ਜਦਕਿ ਦੂਜੇ ਪਾਸੇ ਝੋਨੇ ਅਤੇ ਹੋਰ ਪੈਦਾਵਾਰ ਦੀਆਂ ਖਰੀਦ ਕੀਮਤਾਂ ਥੱਲ੍ਹੇ ਡਿੱਗ ਪਈਆਂ। ਕਾਂਗਰਸੀ ਉਮੀਦਵਾਰ ਨੇ ਮੋਦੀ ਦੀਆਂ ਆਰਥਿਕ ਨੀਤੀਆਂ ਨੂੰ ਭੰਡਣ ਵਾਲੇ ਜਸਵੰਤ ਸਿਨਹਾ ਦੇ ਲੇਖ ਦਾ ਜ਼ਿਕਰ ਕਰਦਿਆਂ ਆਖਿਆ ਕਿ ਭਾਜਪਾ ਵਿਚ ਆਰਥਿਕਤਾ ਦੀ ਮਾੜੀ ਸਥਿਤੀ ਤੋਂ ਹਰ ਕੋਈ ਚੰਗੀ ਤਰ੍ਹਾਂ ਜਾਣੂ ਹੈ ਪਰ ਕੋਈ ਵੀ ਬੋਲਣ ਦੀ ਹਿੰਮਤ ਨਹੀਂ ਜੁਟਾ ਰਿਹਾ। ਜਾਖੜ ਨੇ ਗੁਰਦਾਸਪੁਰ ਦੇ ਲੋਕਾਂ ਨੂੰ ਕਾਂਗਰਸ ਦੇ ਹੱਕ ਵਿਚ ਵੋਟ ਪਾਉਣ ਦਾ ਸੱਦਾ ਦਿੱਤਾ ਤਾਂ ਕਿ ਬਾਦਲ ਪਰਿਵਾਰ ਅਤੇ ਉਸ ਦੇ ਰਿਸ਼ਤੇਦਾਰਾਂ ਦੀਆਂ ਜੇਬਾਂ ਵਿਚ ਜਾਂਦੇ ਰਹੇ ਸਰਕਾਰੀ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਖਰਚਣ ਨੂੰ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਮੀਟਿੰਗਾਂ ਦੌਰਾਨ ਸ੍ਰੀ ਜਾਖੜ ਨਾਲ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਹਰਮੰਦਰ ਸਿੰਘ ਗਿੱਲ ਹਾਜ਼ਰ ÃéÍ
Total Responses : 267