ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਵੇਂ ਸਾਲ 2017 ਦਾ ਕੈਲੰਡਰ ਜਾਰੀ ਕਰਦੇ ਹੋਏ ।
ਐਸ.ਏ.ਐਸ. ਨਗਰ, 21 ਦਸੰਬਰ, 2016 : ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਅੱਜ ਵਿਕਾਸ ਭਵਨ ਐਸ.ਏ.ਐਸ ਨਗਰ ਵਿਖੇ ਵਿਭਾਗ ਦਾ ਨਵੇਂ ਸਾਲ 2017 ਦਾ ਬਹੁਰੰਗਾਂ ਕੈਲੰਡਰ ਜਾਰੀ ਕੀਤਾ। ਖਾਸ ਤੌਰ 'ਤੇ ਇਹ ਪਹਿਲਾ ਮੌਕਾ ਹੈ, ਜਦੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਨਵੇਂ ਸਾਲ 'ਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਿੱਤੀ ਕਮਿਸ਼ਨਰ ਐਸ. ਆਰ. ਲੱਧੜ, ਡਾਇਰੈਕਟਰ ਜੀ. ਕੇ. ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਵਰਣਨਯੋਗ ਹੈ ਕਿ ਪਿਛਲੇ ਸਮੇਂ ਵਿੱਚ ਵਿਭਾਗ ਵੱਲੋਂ ਸੱਭਿਆਚਾਰਕ, ਖੇਡਾਂ ਅਤੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਈ ਨਵੀਆਂ ਪੈੜਾਂ ਪਾਈਆਂ ਗਈਆਂ ਹਨ, ਜਿੰਨਾਂ ਵਿੱਚ ਹੁਣ ਨਵੇਂ ਸਾਲ ਦਾ ਕੈਲੰਡਰ ਵੀ ਸ਼ਾਮਲ ਹੋ ਗਿਆ ਹੈ।