ਸਿਖਿਆਰਥੀਆਂ ਨੂੰ ਨਸ਼ਿਆ ਵਿਰੁੱਧ ਕੀਤਾ ਜਾਗਰੂਕ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 13 ਜੁਲਾਈ ,2014
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸਾ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜਨ ਜਾਗਰਣ ਲਹਿਰ ਚਲਾਈ ਗਈ ਹੈ। ਉਸੇ ਲਹਿਰ ਦੇ ਤਹਿਤ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਤੇ ਗੁਰਲੀਨ ਸਿੰਘ ਐਸਐਸਪੀ ਰੂਪਨਗਰ, ਅਜੇ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ, ਦਾਨਿਸ਼ਵੀਰ ਸਿੰਘ ਥਾਨਾ ਮੁਖੀ ਸ੍ਰੀ ਅਨੰਦਪੁਰ ਸਾਹਿਬ ਅਤੇ ਸੰਦੀਪ ਕੁਮਾਰ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਡਾ.ਅਮਿਤੋਜ ਸਿੰਘ ਡਾਇਰੈਕਟਰ ਮਾਈਟੀ ਖਾਲਸਾ ਇੰਟਰਨੈਸ਼ਨਲ ਸਕੂਲ ਦੇ ਸਹਿਯੋਗ ਸਦਕਾ ਮਾਈਟੀ ਖਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਜਿਸ ਵਿੱਚ ਸੰਦੀਪ ਕੁਮਾਰ ਤਹਿਸੀਲਦਾਰ ਅਤੇ ਨੌਜਵਾਨ ਪੁਲਿਸ ਅਫਸਰ ਦਾਨਿਸ਼ਵੀਰ ਸਿੰਘ ਥਾਨਾ ਮੁਖੀ ਸ੍ਰੀ ਅਨੰਦਪੁਰ ਸਾਹਿਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ। ਥਾਨਾ ਮੁਖੀ ਦਾਨਿਸ਼ਵੀਰ ਸਿੰਘ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਵਿਦਿਆਰਥੀ ਆਉਣ ਵਾਲੇ ਭਾਰਤ ਦਾ ਭਵਿੱਖ ਹਨ ਅਤੇ ਇਹਨਾਂ ਨੇ ਹੀ ਦੇਸ਼ ਦੇ ਉਜਵਲ ਭਵਿੱਖ ਦੀ ਨੀਹ ਰੱਖਣੀ ਹੈ ਅਤੇ ਚੰਗੇ ਸਮਾਜ ਦੀ ਸਿਰਜਣਾ ਕਰਨੀ ਹੈ। ਉਹਨਾਂ ਨੇ ਡਾ. ਅਮਿਤੋਜ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਿੱਥੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਚੰਗੀ ਸਿੱਖਿਆ ਪ੍ਰਦਾਨ ਕਰ ਰਹੇ ਹਨ ਉਥੇ ਹੀ ਬੱਚਿਆਂ ਨੂੰ ਧਾਰਮਿਕ ਅਤੇ ਨੈਤਿਕ ਸਿੱਖਿਆ ਦਾ ਗਿਆਨ ਵੀ ਦੇ ਰਹੇ ਹਨ ਜੋ ਕਿ ਬਹੁਤ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਅੱਜ ਵਿਦਿਆਰਥੀਆਂ ਵਿੱਚ ਆ ਕੇ ਮੈਨੂੰ ਆਪਣਾ ਵਿਦਿਆਰਥੀ ਜੀਵਨ ਯਾਦ ਆ ਗਿਆ ਹੈ ਅਤੇ ਮੈਂ ਕਾਮਨਾ ਕਰਦਾ ਹਾਂ ਕਿ ਹਰ ਵਿਦਿਆਰਥੀ ਆਪਣੇ ਜੀਵਨ ਵਿੱਚ ਆਪਣੇ ਲਕਸ਼ ਦੀ ਪ੍ਰਾਪਤੀ ਕਰੇ।
ਇਸ ਮੌਕੇ ਕੁਲਵਿੰਦਰਜੀਤ ਸਿੰਘ ਭਾਟੀਆ, ਦਲੀਪ ਹੰਸ ਉੱਘੇ ਸਮਾਜ ਸੇਵੀ ਚੇਅਰਮੈਨ ਹੈਲਪ ਫਾਊਂਡੇਸ਼ਨ, ਮਦਨ ਲਾਲ ਸੈਨੇਟਰੀ ਇੰਸਪੈਕਟਰ, ਰਾਜ ਘਈ, ਹਰਮਿੰਦਰ ਸਿੰਘ ਪੁੰਨੂ ਮੈਨੇਜਰ, ਮੀਨਾਤਸ਼ੀ, ਸ਼ਿਲਪਾ, ਕ੍ਰਿਸ਼ਮਾ, ਦੀਕਸ਼ਾ, ਮੁਸਕਾਨ, ਅਮਨ, ਹਰਮਿੰਦਰ ਸਿੰਘ, ਜਤਿੰਦਰ ਸਿੰਘ, ਮਹਿੰਦਰ ਸਿੰਘ, ਹਰਮਨ ਸਿੰਘ, ਹਰਮਿੰਦਰ ਆਦਿ ਹਾਜ਼ਰ ਸਨ।