ਬਰਨਾਲਾ, 9 ਜਨਵਰੀ, 2017 : ਜ਼ਿਲ੍ਹਾ ਚੋਣ ਅਫ਼ਸਰ, ਬਰਨਾਲਾ ਸ. ਅਮਰ ਪ੍ਰਤਾਪ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਕਿਹਾ ਕਿਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮਾਡਲ ਕੋਡ ਆਫ ਕੰਡਕਟ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੌਣਾ-2017 ਦੌਰਾਨ ਜ਼ਿਲ੍ਹੇ ਦੇ ਕਿਸੇ ਵੀ ਸਿਨੇਮਾ ਘਰ ਵਿੱਚ ਫਿਲਮ ਚੱਲਣ ਤੋਂ ਪਹਿਲਾਂ, ਦਰਮਿਆਨ ਜਾਂ ਬਾਅਦ ਵਿੱਚ ਕਿਸੇ ਤਰ੍ਹਾਂ ਦੀ ਚੋਣਾਂ ਨਾਲ ਸਬੰਧਤ ਕੋਈ ਵੀ ਪੰਜਾਬ ਸਰਕਾਰ ਜਾਂ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਅਣਅਧਿਕਾਰਤ ਐਡਵਰਟਾਇਜਮੈਂਟ ਨਾ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਣਅਧਿਕਾਰਤ ਐਡਵਰਟਾਇਜ਼ਮੈਂਟ/ਫਿਲਮਾਂ ਚਲਾਈਆਂ ਜਾਂਦੀਆਂ ਹਨ ਤਾਂ ਉਹ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਹੋਵੇਗੀ ਅਤੇ ਸਬੰਧਤ ਸਿਨੇਮਾ ਘਰ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।