ਰੂਪਨਗਰ 02 ਅਪ੍ਰੈਲ 2019: ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਸੰਯੁਕਤ ਤੌਰ ਤੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਪੁਲਸ ਕਪਤਾਨ ਸ੍ਰੀ ਸਵਪਨ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਜਿਲ੍ਹਾ ਚੋਣ ਅਫ਼ਸਰ ਨੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਇੱਕ ਦੂਜੇ ਨਾਲ ਤਾਲਮੇਲ ਕਰਕੇ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੇ ਕੰਮ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਭਾਰਤ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਜਮਾ ਕਰਵਾਓਣ ਸੰਬੰਧੀ ਕੰਮ ਵਿੱਚ ਤੇਜੀ ਲਿਆਦੀ ਜਾਵੇ। ਉਨ੍ਹਾਂ ਨੇ ਐਕਸਾਇਜ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੁਲਸ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਨਾਕੇ ਲਗਾਏ ਜਾਣ। ਉਨ੍ਹਾਂ ਨੇ ਕਿਹਾ ਕਿ ਕੋਰਟ ਆਫ ਕੰਡਕਟ ਦੇ ਮੱਦੇਨਜਰ ਤਹਿ ਕੀਤੀ ਗਈ ਨਕਦੀ ਤੋਂ ਵੱਧ ਕੈਸ਼ ਲੇ ਕੇ ਚੱਲਣ ਤੇ ਪਾਬੰਦੀ ਲਗਾਈ ਗਈ ਹੈ। ਇਸ ਕਰਕੇ ਤਹਿ ਕੀਤੀ ਗਈ ਕੈਸ਼ ਲਿਮਿਟ ਤੋ ਕੇ ਜੇਕਰ ਕੋਈ ਵੱਧ ਕੈਸ਼ ਲੇ ਕੇ ਚੱਲਦਾ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਉਨ੍ਹਾਂ ਨੇ ਸਵੇਦਨਸ਼ੀਲ ਅਤੇ ਅਤਿ ਸਵੇਦਨਸ਼ੀਲ ਬੂਥਾਂ, ਵੋਟਰ ਹੈਲਪਲਾਇਨ , ਸੁਵਿਧਾ ਐਪ, ਸਰਵਿਸ ਵੋਟਰਾਂ, ਪੋਲਿੰਗ ਸਟੇਸ਼ਨਾਂ ,ਰੂਟ ਪਲਾਨ, ਵੋਟਿੰਗ ਮਸ਼ੀਨਾਂ, ਸਟਰੋਗ ਰੂਮ, ਪੋਲਿੰਗ ਵਾਲੇ ਦਿਨ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਕਾਊਟਿੰਗ ਸਟੈਰਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਮੁਕੰਮਲ ਕਰਨ ਸਬੰਧੀ ਨਿਰਦੇਸ਼ ਦਿੱਤੇ।
ਇਸ ਦੌਰਾਨ ਸੀਨੀਅਰ ਪੁਲਸ ਕਪਤਾਨ ਸ੍ਰੀ ਸਵਪਨ ਸ਼ਰਮਾ ਨੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜੋ ਜਿੰਮੇਵਾਰੀਆਂ ਉਨ੍ਹਾਂ ਨੂੰ ਸੋਪੀਆ ਗਈਆਂ ਹਨ ਉਨ੍ਹਾਂ ਜਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਿ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ,ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਦੀਪ ਸਿੰਘ ਗੁਜਰਾਲ ,ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀਮਤੀ ਸਰਬਜੀਤ ਕੌਰ, ਐੱਸ.ਡੀ.ਐੱਮ. ਰੂਪਨਗਰ ਸ਼੍ਰੀਮਤੀ ਹਰਜੋਤ ਕੌਰ , ਐੱਸ.ਡੀ.ਐੱਮ. ਸ਼੍ਰੀ ਆਨੰਦਪੁਰ ਸਾਹਿਬ ਮੈਡਮ ਕੰਨੂ ਗਰਗ , ਐੱਸ.ਡੀ.ਐੱਮ. ਸ਼੍ਰੀ ਚਮਕੌਰ ਸਾਹਿਬ ਮਨਕਮਲ ਸਿੰਘ ਚਾਹਲ, ਐਸ ਪੀ (ਐਚ) ਜਗਜੀਤ ਸਿੰਘ, ਐਸ ਪੀ (ਪੀ ਬੀ ਓ ਆਈ) ਆਲਮ ਵਿਜੈ ਸਿੰਘ, ਐਸ ਪੀ (ਇੰਨ) ਬਲਵਿੰਦਰ ਸਿੰਘ ਰੰਧਾਵਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।