ਅਸ਼ੋਕ ਵਰਮਾ
ਬਠਿੰਡਾ, 26 ਮਾਰਚ2021:ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਬਠਿੰਡਾ ਸ਼ਹਿਰ ਵਿੱਚ ਕੰਮ ਕਰ ਰਹੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਕੋਵਿਡ-19 ਟੀਕਾਕਰਨ ਸਬੰਧੀ ਦਫ਼ਤਰ ਸਿਵਲ ਸਰਜਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਅਪ੍ਰੈਲ ਤੋਂ 45 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਦਾ ਟੀਕਾਕਰਨ ਸ਼ੁਰੂ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਬਠਿੰਡਾ, ਜੱਚਾ ਬੱਚਾ ਹਸਪਤਾਲ ਬਠਿੰਡਾ, ਅਰਬਨ ਸਿਹਤ ਕੇਂਦਰ ਬਸਤੀ ਲਾਲ ਸਿੰਘ, ਜਨਤਾ ਨਗਰ, ਪਰਸਰਾਮ ਨਗਰ ਅਤੇ ਬੇਅੰਤ ਨਗਰ ਬਠਿੰਡਾ ਵਿਖੇ ਟੀਕਾਕਰਨ ਸੈਸ਼ਨ ਚਲਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਵਿਅਕਤੀਆਂ ਨੂੰ ਕਰੋਨਹ ਵੈਕਸੀਨ ਦੇ ਟੀਕੇ ਲਾਏ ਜਾ ਸਕਣ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ ਨੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ । ਇਸ ਮੀਟਿੰਗ ਵਿੱਚ ਸਮਰਪਨ ਵੈਲਫੇਅਰ ਸੁਸਾਇਟੀ, ਬਠਿੰਡਾ ਵਿਕਾਸ ਮੰਚ, ਅੰਬੂਜਾ ਸੀਮਿੰਟ ਫਾਊਂਡੇਸ਼ਨ ਬਠਿੰਡਾ, ਅਰਪਨ ਵੈਲਫੇਅਰ, ਆਨਕੁਆਰਡੀਨੇਟਰ, ਸਹਾਰਾ ਜਨ ਸੇਵਾ, ਯੰਗ ਬਲੱਡ, ਦੋਸਤ ਵੈਲਫੇਅਰ ਸੁਸਾਇਟੀ, ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ, ਭਾਰਤ ਸਵੈ-ਅਭਿਮਾਨ ਟ੍ਰੱਸਟ ਦੇ ਅਹੁਦੇਦਾਰ ਨੇ ਭਾਗ ਲਿਆ ਅਤੇ ਉਨ੍ਹਾਂ ਵਿਸਵਾਸ਼ ਦੁਆਇਆ ਕਿ ਇਸ ਨੋਬਲ ਕਾਜ਼ ਵਿੱਚ ਪਹਿਲਾਂ ਦੀ ਤਰਾਂ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ, ਜ਼ਿਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਨਰਿੰਦਰ ਕੁਮਾਰ ਅਤੇ ਗੋਪਾਲ ਰਾਏ ਹਾਜ਼ਰ ਸਨ ।