ਹਰੀਸ਼ ਕਾਲੜਾ
- ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫਤ ਸਿਹਤ ਸਹੂਲਤਾਂ
ਨੰਗਲ, 01 ਅਗਸਤ 2020 :ਸਿਹਤ ਵਿਭਾਗ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਥਾਨਕ ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਨੰਗਲ ਵਿਖੇ ਗਰਭਵਤੀ ਔਰਤਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤਾਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਜੱਚਾ-ਬੱਚਾ ਨੂੰ ਸੁਰੱਖਿਅਤ ਤੇ ਤੰਦਰੁਸਤ ਰੱਖਣ ਲਈ ਸਿਹਤ ਵਿਭਾਗ ਲਗਾਤਾਰ ਗਰਭਵੱਤੀ ਔਰਤਾਂ ਦੀ ਸਿਹਤ ਜਾਂਚ ਕਰਕੇ ਉਹਨਾਂ ਦੇ ਸੁਰੱਖਿਅਤ ਜਨੇਪੇ ਦਾ ਪ੍ਰਬੰਧ ਕਰ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ.ਨਰੇਸ਼ ਕੁਮਾਰ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਸਿਵਲ ਹਸਪਤਾਲ ਨੰਗਲ ਵਿੱਚ ਗਰਭਵਤੀ ਔਰਤਾਂ ਲਈ ਹਰ ਤਰ੍ਹਾਂ ਦੀ ਸਿਹਤ ਸਹੂਲਤਾਂ ਉਪਲਬਧ ਹਨ। ਹਰ ਗਰਭਵਤੀ ਔਰਤ ਦੀ ਰਜਿਸਟਰੇਸਨ ਤੋਂ ਲੈ ਕੇ ਜਣੇਪੇ ਤੱਕ ਹਰ ਤਰ੍ਹਾ ਦੀ ਸਹੂਲਤ ਮੁਫਤ ਦਿੱਤੀ ਜਾਂਦੀ ਹੈ। ਹਸਪਤਾਲ ਵਿੱਚ ਜਨਨੀ ਸ਼ਿਸੂ ਸੁਰਖਿਆ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਦਾ ਇਲਾਜ, ਟੈਸਟ ਆਦਿ ਮੁਫਤ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਜਣੇਪੇ ਤੋਂ ਬਾਅਦ ਨਾਰਮਲ ਡਿਲਵਰੀ ਦੀ ਸੂਰਤ ਵਿੱਚ ਤਿੰਨ ਦਿਨ ਹਸਪਤਾਲ ਵਿੱਚ ਰਹਿਣਾ ਅਤੇ ਮੁਫਤ ਭੋਜਨ ਦੀ ਸਹੂਲਤ ਦਿੱਤੀ ਜਾਂਦੀ ਹੈ।
ਸਿਵਲ ਹਸਪਤਾਲ ਨੰਗਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਨਰੇਸ਼ ਕੁਮਾਰ ਨੇ ਦੱਸਿਆ ਕਿ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹਸਪਤਾਲ ਵਿੱਚ ਗਰਭਵਤੀ ਮਹਿਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫਤ ਲੈਬ ਟੈਸਟ, ਮੁਫਤ ਡਿਲੀਵਰੀ, ਦਵਾਈਆਂ, ਐਂਬੂਲੈਂਸ ਦੀ ਸੁਵਿਧਾ ਅਤੇ ਡਿਲੀਵਰੀ ਤੌਂ ਬਾਅਦ ਮੁਫਤ ਖਾਣੇ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਮਹੀਨੇ ਦੀ ਹਰ 9 ਤਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ,ਜਿਸ ਵਿੱਚ ਮੁਫਤ ਐਂਟੀਨੇਟਲ ਚੈੱਕਅਪ ਕੀਤਾ ਜਾਂਦਾ ਹੈ, ਗਰਭਵੱਤੀ ਔਰਤਾਂ ਨੂੰ ਅਇਰਨ ਤੇ ਕੈਲਸ਼ੀਅਮ ਦੀ ਦਵਾਈ ਮੁਫਤ, ਸਿਹਤ ਸਬੰਧੀ ਜਾਣਕਾਰੀ ਅਤੇ ਗਰਭਵਤੀ ਮਹਿਲਾਵਾਂ ਦਾ ਕਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ।
ਕਿਸੇ ਐਮਰਜੈਂਸੀ ਵਿੱਚ ਜੇਕਰ ਔਰਤ ਨੂੰ ਇਲਾਜ ਲਈ ਜਿਲ੍ਹਾ ਹਸਪਤਾਲ ਜਾਂ ਚੰਡੀਗੜ੍ਹ ਰੈਫਰ ਕਰਨ ਦੀ ਜਰੂਰਤ ਮਹਿਸੂਸ ਹੁੰਦੀ ਹੈ ਤਾਂ ਮੁਫਤ ਰੈਫਰ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਡਿਲਵਰੀ ਲਈ ਘਰ ਤੋਂ ਹਸਪਤਾਲ ਆਉਣ ਅਤੇ ਜਾਣ ਲਈ ਮੁਫਤ ਐਬੂਲੈਂਸ ਸਹੂਲਤ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਹਸਪਤਾਲ ਵਿੱਚ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨ ਉਪਲਬਧ ਹਨ। ਇਨ੍ਹਾਂ ਸਾਧਨਾਂ ਵਿੱਚ ਚੀਰਾ ਰਹਿਤ ਨਸਬੰਦੀ, ਨਲਬੰਦੀ, ઠਕਾਪਰ ਟੀ, ਪੀ.ਪੀ.ਆਈ.ਯੂ.ਸੀ.ਡੀ, ਸੀ.ਸੀ, ਓਰਲ ਪਿਲ ਆਦਿ ਸਾਧਨਾਂ ਰਾਂਹੀ ਪਰਿਵਾਰ ਨੂੰ ਸੀਮਤ ਰੱਖਿਆ ਜਾ ਸਕਦਾ ਹੈ।
ਡਾ.ਨਰੇਸ਼ ਕੁਮਾਰ ਨੇ ਅੱਗੇ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਮਿਲਣ ਵਾਲੀਆਂ ਸਿਹਤ ਸੁਵਿਧਾਵਾਂ ਲਈ ਸਿਵਲ ਹਸਪਤਾਲ ਦੀ ਏ.ਐਨ.ਐਮਜ ਅਤੇ ਵੱਖ ਵੱਖ ਏਰੀਏ ਵਿੱਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਨੂੰ ਸੰਪਰਕ ਕਰਕੇ ਗਰਭਵੱਤੀ ਔਰਤਾਂ ਵਲੋਂ ਸਿਹਤ ਵਿਭਾਗ ਦੀਆਂ ਇਹਨਾਂ ਸਾਰੀਆਂ ਸਹੂਲਤਾਂ ਦਾ ਲਾਭ ਲਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੋਰਾਨ ਇਹਨਾਂ ਗਰਭਵੱਤੀ ਔਰਤਾਂ ਨੂੰ ਸੁਰੱਖਿਅਤ ਜਨੇਪੇ ਦੀ ਦਿੱਤੀ ਗਈ ਸਹੂਲਤ ਨਾਲ ਬਹੁਤ ਸਾਰੀਆਂ ਗਰਭਵੱਤੀ ਔਰਤਾਂ ਇਸਦਾ ਲਾਭ ਲੈ ਰਹੀਆਂ ਹਨ।