ਕੋਵਿਡ-19 ਤਹਿਤ 127 ਵਿਅਕਤੀਆਂ ਦੇ ਇਕੱਤਰ ਕੀਤੇ ਸੈਂਪਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 01 ਜੂਨ 2020: ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਜਾਣਕਾਰੀ ਦੱਸਿਆ ਕਿ ਕੋਵਿਡ-19 ਤਹਿਤ ਜਿਲ੍ਹਾ ਫਰੀਦਕੋਟ ਨਾਲ ਸਬੰਧਤ ਅੱਜ ਤੱਕ 4737 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿੱਚੋਂ 49 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਨਤੀਜਿਆਂ ਵਿੱਚੋ 4540 ਰਿਪੋਰਟਾਂ ਨੈਗੇਟਿਵ ਆਈਆਂ ਹਨ। ਹੁਣ ਫਰੀਦਕੋਟ ਦਾ 1 ਐਕਟਿਵ ਕੇਸ ਹੈ ਜੋ ਸਥਾਨਕ ਗੁਰੁ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹੈ। ਵਿਭਾਗ ਵੱਲੋਂ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਉਨ੍ਹਾਂ ਹੋਰ ਦੱਸਿਆ ਕਿ ਫਰੰਟ ਲਾਈਨ ਤੇ ਸੇਵਾਵਾ ਨਿਭਾਅ ਰਹੇ ਪੁਲਿਸ ਵਿਭਾਗ ਦੇ ਅਧਿਕਾਰੀ-ਕਰਮਚਾਰੀ,ਸਿਹਤ ਵਿਭਾਗ ਦੇ ਸਟਾਫ ਮੈਂਬਰ,ਆਸ਼ਾ ਵਰਕਰ,ਗਰਭਵਤੀ ਔਰਤਾ,ਹਾਲ ਹੀ ਵਿੱੱਚ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦੇ 127 ਸੈਂਪਲ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੀਆਂ ਹਨ। ਉਨਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜ਼ਿਲੇ ਵਿੱਚ ਮਾਸਕ ਨਾ ਪਹਿਨਣ,ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਤੇ ਅਤੇ ਜਨਤਕ ਸਥਾਨਾਂ ਤੇ ਥੁੱਕਣ ਵਾਲੇ ਵਿਅਕਤੀਆਂ ਨੂੰ ਮੌਕੇ ਤੇ ਜ਼ੁਰਮਾਨਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਕਿ ਕਿਹਾ ਕਿ ਸਾਰਿਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਅਡਵਾਇਜ਼ਰੀਆਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।ਉਨਾਂ ਕਿਹਾ ਕਿ ਫਰੰਟ ਲਈਨ ਤੇ ਸੇਵਾਵਾਂ ਨਿਭਾਅ ਰਹੀਆਂ ਆਸ਼ਾ ਵਰਕਰ,ਸਿਹਤ ਵਿਭਾਗ ਦਾ ਸਟਾਫ,ਪੁਲਿਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਗਰਭਵਤੀ ਔਰਤਾਂ ਦੀ ਸਕਰੀਨੰਗ ਕਰਕੇ ਖੰਘ,ਜ਼ੁਕਾਮ, ਬੁਖਾਰ ਜਾਂ ਫਲੂ ਵਰਗੇ ਲੱਛਣ ਵਾਲਿਆਂ ਦੇ ਸੈਂਪਲ ਇਕੱਤਰ ਕਰਨ ਸਬੰਧੀ ਵੀ ਜ਼ਿਲੇ ਦੇ ਫਲੂ ਕਾਰਨਰ ਦੇ ਇੰਚਾਰਜਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਜਿੰਨਾ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਅਤੇ ਜਾ ਉਹ ਕੋਰੋਨਾ ਦਾ ਸ਼ੱਕ ਦੂਰ ਕਰਨਾ ਚਾਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ।
ਫੋਟੋ ਕੈਪਸ਼ਨ-ਡਾ.ਰਜਿੰਦਰ ਕੁਮਾਰ,ਸਿਵਲ ਸਰਜਨ ਫਰੀਦਕੋਟ,ਸੈਂਪਲ ਇਕਤਰ ਕਰਦੀ ਸਿਹਤ ਵਿਭਾਗ ਦੀ ਟੀਮ ਮੈਂਬਰ।