← ਪਿਛੇ ਪਰਤੋ
ਪ੍ਰਸਤਾਵਿਤ ਕਲੀਨਿਕਲ ਅਸਟੈਬਲਿਸ਼ਮੈਂਟ ਐਕਟ ਨਾਲ ਜੁੜੇ ਮੁੱਦਿਆਂ ਦੇ ਹੱਲ ਦਾ ਭਰੋਸਾ ਦਿੱਤਾ ਚੰਡੀਗੜ੍ਹ, 22 ਜੂਨ 2020: ਕੋਵਿਡ -19 ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੂੰ ਪ੍ਰਸਤਾਵਿਤ ਕਲੀਨੀਕਲ ਅਸਟੈਬਲਿਸ਼ਮੈਂਟ ਐਕਟ ਦੇ ਵਿਰੁੱਧ 23 ਜੂਨ, 2020 ਤੋਂ ਕੀਤੀ ਜਾਣ ਵਾਲੀ ਆਪਣੀ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸਤਾਵਿਤ ਕਲੀਨਿਕਲ ਅਸਟੈਬਲਿਸ਼ਮੈਂਟ ਐਕਟ ਨੂੰ ਲੈ ਕੇ ਆਈਐਮਏ ਦੁਆਰਾ ਉਠਾਏ ਸਾਰੇ ਮੁੱਦਿਆਂ `ਤੇ ਵਿਚਾਰ ਕਰਨ ਲਈ ਤਿਆਰ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਕੋਵਿਡ ਸੰਕਟ ਦੌਰਾਨ ਨਿੱਜੀ ਸਿਹਤ ਖੇਤਰ ਤੋਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਸਬੰਧੀ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਵਧੀਆ ਢੰਗ ਨਾਲ ਕੰਮ ਕਰ ਰਿਹਾ ਹੈ ਅਤੇ ਸਾਰੇ ਮੁੱਦਿਆਂ ਦਾ ਸੁਚੱਜੇ ਢੰਗ ਨਾਲ ਹੱਲ ਕੀਤਾ ਜਾਵੇਗਾ।
Total Responses : 267