- ਪਿੰਡ ਵਿਚ ਮਾਈਕਿੰਗ ਕਰਵਾ ਲੋਕਾਂ ਨੂੰ ਕੋਵਿਡ 19 ਬਾਰੇ ਕੀਤਾ ਗਿਆ ਜਾਗਰੂਕ ਤੇ ਸੋਸ਼ਲ ਡਿਸਟੈਂਸਿੰਗ ਮੇਂਨਟੈਨ ਰੱਖਣਦੀ ਕੀਤੀ ਅਪੀਲ
ਫਿਰੋਜ਼ਪੁਰ, 21 ਅਪ੍ਰੈਲ 2020 : ਪਿੰਡ ਵਾੜਾ ਭਾਈਕਾ ਵਿਖੇ ਸਿਹਤ ਵਿਭਾਗ ਦੇ ਮੁਲਾਜਮਾਂ ਸਮੇਤ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ 34 ਵਿਅਕਤੀਆਂ ਦੇ ਲਏ ਗਏ ਸੈਪਲਾਂ ਦੀ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਵੱਡੀ ਰਾਹਤ ਮਹਿਸੂਸ ਕੀਤੀ। ਸਿਵਲ ਸਰਜਨ ਡਾਕਟਰ ਨਵਦੀਪ ਸਿੰਘ ਦੇ ਦਿਸ਼ਾ ਹੇਠ ਡਾ. ਵਨੀਤਾ ਭੁੱਲਰ ਐੱਸਐੱਮਓ ਫਿਰੋਜ਼ਸ਼ਾਹ ਵੱਲੋਂ ਅੱਜ ਮੁੜ ਟੀਮਾਂ ਨੂੰ ਭੇਜਿਆ ਗਿਆ। ਸਿਹਤ ਵਿਭਾਗ ਫਿਰੋਜ਼ਸ਼ਾਹ ਦੀਆਂ ਟੀਮਾਂ ਨੇ ਪਿੰਡ ਵਾੜਾ ਭਾਈਕਾ ਨੂੰ ਸੈਂਨੇਟਾਈਜ਼ ਕੀਤਾ ਅਤੇ ਪਿੰਡ ਵਿਚ ਮਾਈਕਿੰਗ ਕਰਵਾ ਲੋਕਾਂ ਨੂੰ ਕੋਵਿਡ 19 ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਸੋਸ਼ਲ ਡਿਸਟੈਂਸਿੰਗ ਮੇਂਨਟੈਨ ਰੱਖਣ ਦੀ ਕੀਤੀ ਅਪੀਲ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਵਨੀਤਾ ਭੁੱਲਰ ਐੱਸਐੱਮਓ ਫਿਰੋਜ਼ਸ਼ਾਹ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਨਾਲ ਨਜਿੱਠਣ ਅਤੇ ਲੋਕਾਂ ਨੂੰ ਇਸ ਬੀਮਾਰੀ ਤੋ ਬਚਾਅ ਲਈ ਵਿਭਾਗ ਦੇ ਪੈਰਾ ਮੈਡੀਕਲ ਸਟਾਫ ਵੱਲੋਂ ਅੱਜ ਮੁੜ ਪਿੰਡ ਵਿਚ ਸੈਂਨੇਟਾਈਜ਼ੇਸ਼ਨ ਕੀਤੀ ਹੈ, ਉੱਥੇ ਹੀ ਲੋਕਾਂ ਨੂੰ ਕੋਵਿਡ 19 ਬਾਰੇ ਜਾਗਰੂਕ ਕੀਤਾ ਤੇ ਸੋਸ਼ਲ ਡਿਸਟੈਂਸਿੰਗ ਮੇਂਨਟੈਨ ਰੱਖਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨੂੰ ਇਸ ਬਿਮਾਰੀ ਦੇ ਲੱਛਣਾਂ, ਬਚਾਅ, ਹੱਥ ਧੋਣ ਤੇ ਸਹੀ ਡਾਈਟ ਬਾਰੇ ਪਿੰਡ ਵਿਚ ਮਾਈਕਿੰਗ ਕਰਵਾ ਲੋਕਾਂ ਨੂੰ ਆਪਣੇ ਪਰਿਵਾਰ ਤੇ ਇਲਾਕੇ ਦੀ ਤੰਦਰੁਸਤੀ ਲਈ ਆਪਣੇ ਘਰਾਂ ਵਿਚ ਹੀ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਸਮਾਜ ਦੇ ਹਰੇਕ ਵਰਗ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜਨਤਕ ਥਾਵਾਂ 'ਤੇ ਮਾਸਕ ਨਾ ਪਹਿਨਣ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਦਿਨੋ ਦਿਨ ਪੈਰ ਪਸਾਰ ਰਹੀ ਇਹ ਗੰਭੀਰ ਬੀਮਾਰੀਆਂ ਨੂੰ ਫੈਲਣ ਤੋ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲਗਾਤਾਰ ਸਿਹਤ ਵਿਭਾਗ ਦੀਆਂ ਟੀਮਾਂ ਮੰਡੀਆਂਵਿਚ ਜਾ ਕੇ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਨੂੰ ਸੋਸ਼ਲ ਡਿਸਟੈਸਿੰਗ ਅਪਨਾਉਣ ਦੀ ਅਪੀਲ ਕਰ ਰਹੀਆਂ ਹਨ ਅਤੇ ਬਾਹਰਲੇ ਸੂਬਿਆਂ ਤੋਂ ਆ ਰਹੀ ਲੇਬਰ ਦਾ ਚੈੱਕਅੱਪ ਕੀਤਾ ਜਾ ਰਿਹਾ ਹੈ। ਡਾ. ਭੁੱਲਰ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਦੇਸ਼ ਜਾਰੀ ਕੀਤੇ ਹਨਕਿ ਕੋਵਿਡ-19 ਦੀ ਇਸ ਖਤਰਨਾਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾ ਮਾਸਕ ਤੋਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ। ਉਨਾਂ ਜਨਤਕ ਤੌਰ 'ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਇਲਾਕੇ ਵਿਚ ਫੈਲੀ ਦਹਿਸ਼ਤ 'ਤੇ ਬੋਲਦਿਆਂਡਾ. ਵਨੀਤਾ ਭੁੱਲਰ ਨੇ ਕਿਹਾ ਕਿ ਇਹ ਸਮਾਂ ਸੰਜਮ ਵਰਤਣ ਦਾ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਪਰਿਵਾਰ ਤੇ ਇਲਾਕੇ ਦੀ ਤੰਦਰੁਸਤੀ ਲਈ ਆਪਣੇ ਘਰਾਂਵਿਚ ਹੀ ਰਹਿਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਨੂੰ ਬੁਖਾਰ, ਛਿੱਕ ਜਾਂ ਸਾਹ ਲੈਣ ਵਿਚ ਕੋਈ ਦਿੱਕਤ ਆਵੇ ਤਾਂ ਉਹ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰੇ ਤਾਂ ਜੋ ਉਸ ਦਾ ਸਮਾਂ ਰਹਿੰਦੇ ਹੀ ਇਲਾਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਥੋੜ੍ਹੀ ਜਿਹੀ ਸੰਜੀਦਗੀ ਹੀ ਸਾਨੂੰ ਇਸ ਕਰੋਨਾ ਵਾਈਰਸ ਤੋਂ ਬਚਾਅ ਸਕਦੀ ਹੈ।