ਮਿਆਦ-ਪੁੱਗੀਆਂ ਅਤੇ ਬੇਮਿਆਰੀ ਚੀਜ਼ਾਂ ਦੀ ਵਿਕਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਾ . ਸੁਭਾਸ਼ ਕੁਮਾਰ
ਮੋਹਾਲੀ, 9 ਅਗੱਸਤ 2020: ਸਿਹਤ ਵਿਭਾਗ ਦੇ ਜ਼ਿਲ•ਾ ਸਿਹਤ ਅਫ਼ਸਰ (ਡੀ.ਐਚ.ਓ) ਦੀ ਅਗਵਾਈ ਵਾਲੀ ਟੀਮ ਨੇ ਮੋਹਾਲੀ ਦੇ ਕੁੰਭੜਾ ਵਿਖੇ ਖਾਣ-ਪੀਣ ਦੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ 'ਚ ਅਚਨਚੇਤ ਚੈਕਿੰਗ ਕੀਤੀ। ਡੀ.ਐਚ.ਓ. ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਟੀਮ ਨੇ ਜਿਥੇ ਚੀਜ਼ਾਂ ਦੀ ਮਿਆਦ ਜਾਂਚੀ, ਉਥੇ ਮਿਆਦੀ ਪੁੱਗੀਆਂ ਚੀਜ਼ਾਂ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ। ਉਨ•ਾਂ ਦਸਿਆ ਕਿ ਚੀਜ਼ਾਂ ਦਾ ਮਿਆਰ ਵੀ ਜਾਂਚਿਆ ਗਿਆ ਅਤੇ ਦੁਕਾਨਦਾਰਾਂ ਨੂੰ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਗਈ ਕਿ ਮਿਆਦ ਪੁੱਗੀਆਂ ਅਤੇ ਬੇਮਿਆਰੀ ਚੀਜ਼ਾਂ ਦੀ ਵਿਕਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਅਜਿਹੀਆਂ ਚੀਜ਼ਾਂ ਕਿਸੇ ਵੀ ਹਾਲਤ ਵਿਚ ਵੇਚੀਆਂ ਨਹੀਂ ਜਾ ਸਕਦੀਆਂ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਲਾਉਣ ਤੋਂ ਇਲਾਵਾ ਉਸ ਦੇ ਵਿਕਰੀ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ।
ਟੀਮ ਨੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਸੁਰੱÎਖਿਆ ਅਤੇ ਸੰਭਾਲ ਵਾਸਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਵੀ ਜਾਣੂੰ ਕਰਾਇਆ। ਦੁਕਾਨਦਾਰਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਦੁਕਾਨਾਂ ਵਿਚ ਭੀੜ ਨਾ ਕਰਨ ਅਤੇ ਗਾਹਕਾਂ ਨੂੰ ਵਾਰੋ-ਵਾਰ ਸਮਾਨ ਵੇਚਣ ਦੀ ਹਦਾਇਤ ਕੀਤੀ। ਇਕ ਦੂਜੇ ਤੋਂ ਦੂਰੀ ਰੱਖਣ ਅਤੇ ਮੂੰਹ ਢੱਕ ਕੇ ਰੱਖਣ ਲਈ ਵੀ ਆਖਿਆ ਗਿਆ। ਉਨ•ਾਂ ਨੂੰ ਦਸਿਆ ਗਿਆ ਕਿ ਮਾਸਕ, ਕਪੜੇ, ਰੁਮਾਲ, ਚੁੰਨੀ ਆਦਿ ਨਾਲ ਮੂੰਹ ਢੱਕ ਕੇ ਰਖਣਾ ਲਾਜ਼ਮੀ ਹੈ ਅਤੇ ਇਸ ਨਿਯਮ ਦੀ ਉਲੰਘਣਾ ਕਰਨ ਵਾਲੇ ਕੋਲੋਂ ਜੁਰਮਾਨਾ ਵਸੂਲਿਆ ਜਾਵੇਗਾ। ਦੁਕਾਨਦਾਰਾਂ ਨੂੰ ਰਜਿਸਟਰੇਸ਼ਨ ਕਰਾਉਣ ਲਈ ਕਿਹਾ ਗਿਆ ਤੇ ਨਾਲ ਹੀ ਉਨ•ਾਂ ਨੂੰ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣ ਦੀ ਹਦਾਇਤ ਦਿਤੀ ਗਈ। ਡਾ. ਸੁਭਾਸ਼ ਨੇ ਦਸਿਆ ਕਿ ਜ਼ਿਲ•ੇ ਵਿਚ ਵੱਖ ਵੱਖ ਥਾਵਾਂ 'ਤੇ ਮੋਬਾਈਲ ਫ਼ੂਡ ਸੇਟਫ਼ੀ ਵੈਨ ਵੀ ਘੁੰਮ ਰਹੀ ਹੈ ਜਿਸ ਜ਼ਰੀਏ ਚੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਲੋਕ ਦੁੱਧ, ਘੀ ਜਾਂ ਹੋਰ ਚੀਜ਼ਾਂ ਦੇ ਮਿਆਰ ਦੀ ਪਰਖ ਵਿਚ ਇਸ ਵੈਨ ਵਿਚ ਕਰਵਾ ਸਕਦੇ ਹਨ।
ਡੀ.ਐਚ.ਓ. ਨੇ ਕਿਹਾ ਕਿ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ ਗਿਆ। ਉਨ•ਾਂ ਲੋਕਾਂ ਨੂੰ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਦੀ ਅਪੀਲ ਵੀ ਕੀਤੀ। ਟੀਮ ਵਿਚ ਫ਼ੂਡ ਸੇਫ਼ਟੀ ਅਫ਼ਸਰ ਰਾਜਦੀਪ ਕੌਰ ਵੀ ਸ਼ਾਮਲ ਸਨ।
ਫ਼ੋਟੋ ਕੈਪਸ਼ਨ : ਖਾਣ ਪੀਣ ਦੀਆਂ ਵਸਤਾਂ ਦੀ ਜਾਂਚ ਕਰਦੇ ਹੋਏ ਜ਼ਿਲ•ਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ।