ਅਸ਼ੋਕ ਵਰਮਾ
ਬਠਿੰਡਾ, 23 ਮਾਰਚ 2020: ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਡਾ.ਗੁਰਜੀਤ ਸਿੰਘ ਦੀ ਅਗਵਾਈ ’ਚ ਸਿਹਤ ਵਿਭਾਗ ਦੀ ਟੀਮ ਵੱਲੋਂ ਰਾਮਾਂ ਮੰਡੀ ਵਿਖੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ ਇਸ ਦੌਰਾਨ ਟੀਮ ਨੇ ਇਸ ਵਾਇਰਸ ਦੇ ਲੱਛਣਾਂ ਅਤੇ ਬਚਾਓ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਇਸ ਮੌਕੇ ਹਰਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਲੋਕਾਂ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਪੂਰੀ ਦੁਨੀਆ ’ਤੇ ਫੈਲ ਚੁੱਕਿਆ ਹੈ ਜਿਸ ਤੋਂ ਬਚਣ ਲਈ ਸਾਨੂੰ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਤੇ ਅਮਲ ਕਰਨਾ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਉਨਾਂ ਆਖਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ,ਜੁਕਾਮ ਜਾਂ ਬੁਖਾਰ ਹੋਵੇ ਤਾਂ ਇਸ ਨੂੰ ਅਣਗੋਲਿਆ ਨਹੀਂ ਕਰਨਾ ਚਾਹੀਦਾ ਅਤੇ ਤਰੁੰਤ ਨੇੜੇ ਦੇ ਸਿਹਤ ਕੇਂਦਰ ਵਿਖੇ ਸੰਪਰਕ ਕਰਨਾ ਚਾਹੀਦਾ ਹੈ ਉਨਾਂ ਕਿਹਾ ਕਿ ਆਪਣੇ ਮੂੰਹ ਨੂੰ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖੋ,ਆਪਣੇ ਹੱਥਾਂ ਨੂੰ ਚੰਗੀ ਤਰਾਂ ਸਾਫ ਕਰੋ ਅਤੇ ਸਾਫ ਸੁਥਰੇ ਕੱਪੜਿਆਂ ਦਾ ਇਸਤੇਮਾਲ ਕਰੋ ਬਲਾਕ ਐਜੂਕੇਟਰ ਨੇ ਆਖਿਆ ਕਿ ਸਾਫ ਸੁਥਰੀਆਂ ਤੇ ਤਾਜੀਆਂ ਸਬਜੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਗਰਮ ਪਾਣੀ ਪੀਣਾ ਚਾਹੀਦਾ ਹੈ ਇਸ ਮੁਹਿੰਮ ’ਚ ਡਾ.ਰਿਸੂ, ਫਾਰਮੇਸੀ ਅਫਸਰ ਇਕਬਾਲ ਸਿੰਘ, ਏਐਨਐਮ ਭਾਵਨਾ ਅਤੇ ਵਕੀਲ ਸਿੰਘ ਹਾਜਰ ਸਨ।