ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 11 ਮਈ 2020: ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਜੰਡ ਸਾਹਿਬ ਡਾ.ਰਜੀਵ ਭੰਡਾਰੀ ਅਤੇ ਮਾਸ ਮੀਡੀਆ ਅਫਸਰ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਕੋਵਿਡ-19 ਦੀ ਰੋਕਥਾਮ ਦੇ ਮੱਦੇਨਜ਼ਰ ਸਾਦਿਕ ਦੀ ਅਨਾਜ ਮੰਡੀ ਵਿਖੇ ਸੀਜ਼ਨ ਦੌਰਾਨ ਡਰਾਈਵਰਾਂ, ਹੈਲਪਰਾਂ ਅਤੇ ਫੋਰਮੈਨਾਂ ਨੂੰ ਸਮਾਜਿਕ ਦੂਰੀ ਬਣਾਉਣ ਅਤੇ ਕੋਰੋਨਾ ਵਾਇਰਸ ਦੇ ਲੱਛਣ, ਅਤੇ ਬਚਾਓ ਦੇ ਤਰੀਕੇ ਬਾਰੇ ਜਾਗਰੂਕ ਕੀਤਾ ਅਤੇ ਨਾਲ ਹੀ ਘਰੋਂ ਬਾਹਰ ਨਿਕਲਣ ਵੇਲੇ ਮੂੰਹ ਤੇ ਮਾਸਕ ਜਾਂ ਕਪੜੇ ਨਾਲ ਮੂੰਹ ਢੱਕ ਕੇ ਰੱਖਣ ਅਤੇ ਵਾਰ-ਵਾਰ ਹੱਥ ਧੋਣ ਸਬੰਧੀ ਪ੍ਰੇਰਿਤ ਵੀ ਕੀਤਾ।ਉਨਾਂ ਮਾਰਕਿਟ ਕਮੇਟੀ ਸਾਦਿਕ ਦੇ ਚੇਅਰਮੈਨ ਦੀਪਕ ਕੁਮਾਰ ਸੋਨੂੰ,ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਮੈਂਬਰ ਪਰਮਜੀਤ ਸਿੰਘ ਸੋਨੀ ਦੇ ਵੱਢਮੁੱਲੇ ਸਹਿਯੋਗ ਨਾਲ ਮੰਡੀ ਵਰਕਰਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੀ ਤਕਸੀਮ ਕੀਤੇ ਅਤੇ ਸਾਦਿਕ ਵਿਖੇ ਫਲ਼ੂ ਕਾਰਨਰ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।ਮਾਰਕਿਟ ਕਮੇਟੀ ਚੇਅਰਮੈਨ ਦੀਪਕ ਕੁਮਾਰ ਸੋਨੂੰ ਨੇ ਸਿਹਤ ਵਿਭਾਗ ਅਤੇ ਐਮ.ਐਲ.ਏ ਕੁਸ਼ਲਦੀਪ ਸਿੰਘ ਢਿੱਲੋਂ ਦਾ ਜ਼ਿਲੇ ਵਿੱਚ ਕੋਰੋਨਾ ਦੀ ਰੋਕਥਾਮ ਲਈ ਕੀਤੇ ਉਪਰਾਲਿਆਂ ਧੰਨਵਾਦ ਕੀਤਾ।
ਐਸ.ਐਮ.ਓ ਡਾ.ਰਜੀਵ ਭੰਡਾਰੀ,ਚੇਅਰਮੈਨ ਦੀਪਕ ਕੁਮਾਰ ਅਤੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਕੋਵਿਡ ਸੁਰੱਖਿਆ ਸਮੱਗਰੀ ਤਕਸੀਮ ਕਰਦੇ ਹੋਏ।