ਵੱਖ-ਵੱਖ ਤੰਬਾਕੂ ਵਿਰੋਧੀ ਗਤੀਵਿਧੀਆਂ ਸਬੰਧੀ ਰੂਪ-ਰੇਖਾ ਤਿਆਰ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 01 ਜੂਨ 2020: ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਸਟੇਟ ਤੰਬਾਕੂ ਕੰਟਰੋਲ ਸੈੱਲ ਵੱਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ ਮੁਤਾਬਕ ਟਾਸਕ ਫੋਰਸ ਨਾਲ ਜ਼ਿਲੇ ਭਰ'ਚ ਹੋਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਮੀਟਿੰਗ ਕਰ ਰੂਪ ਰੇਖਾ ਤਿਆਰ ਕੀਤੀ ਤਾਂ ਜੋ ਜ਼ਿਲੇ ਭਰ ਵਿਚ ਸਿਗਰੇਟ ਐਂਡ ਅਦਰ ਤੰਬਾਕੂ ਉਤਪਾਦ ਐਕਟ-2003 ਨੂੰ ਲਾਗੂ ਕਰਵਾਇਆ ਜਾ ਸਕੇ।
ਜ਼ਿਲਾ ਤੰਬਾਕੂ ਕੰਟਰੋਲ ਸੈੱਲ ਦੇ ਨੋਡਲ ਅਫਸਰ ਡਾ.ਪੁਸ਼ਪਿੰਦਰ ਸਿੰਘ ਕੂਕਾ ਨੇ ਦੱਸਿਆ ਕਿ 31 ਮਈ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸਟੇਟ ਸੈੱਲ ਵੱਲੋਂ ਜ਼ਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਤੰਬਾਕੂ ਮਕੁਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸਮੱਗਰੀ ਭੇਜੀ ਗਈ ਹੈ ਉਨਾਂ ਕਿਹਾ ਕੇ ਇਹ ਸਮੱਗਰੀ ਹਰ ਸਿਹਤ ਸੰਸਥਾ ਵਿੱਚ ਸੁਚੱਜੇ ਢੰਗ ਨਾਲ ਪ੍ਰਦਰਸ਼ਿਤ ਕੀਤੀ ਜਾਵੇ ਤਾਂ ਜੋ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਅਤੇ ਹੋਰ ਵਿਅਕਤੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਅਤੇ ਸਿਹਤ ਸੰਸਥਾਵਾਂ ਦੀ ਚਾਰ ਦਿਵਾਰੀ ਅੰਦਰ ਤੰਬਾਕੂ ਦੀ ਵਰਤੋਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।ਮੀਟਿੰਗ ਵਿੱਚ ਤੰਬਾਕੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ,ਛਾਪੇਮਾਰੀ ਅਤੇ ਚਲਾਣ ਅਮਲ ਵਿਚ ਲਿਆਂਉਣ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਬੀ.ਈ.ਈ ਬਲਾਕ ਨੋਡਲ ਅਫਸਰ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਗੈਰ ਕਾਨੂੰਨੀ ਤੰਬਾਕੂ ਦੀ ਹੋ ਰਹੀ ਸਪਲਾਈ ਅਤੇ ਜਨਤਕ ਸਥਾਨ ਤੇ ਤੰਬਾਕੂਨੋਸ਼ੀ ਨੂੰ ਠੱਲ ਪਾਉਣ ਸਬੰਧੀ ਵਿਚਾਰ ਰੱਖੇ।ਉਨਾਂ ਇਸ ਮੁਹਿੰਮ ਵਿਚ ਪੰਚਾਇਤਾਂ,ਕਲੱਬ ਅਤੇ ਸਮਾਜਸੇਵੀ ਸੰਸਥਾਵਾਂ ਦੇ ਮਹੱਤਵ ਅਤੇ ਸਹਿਯੋਗ ਸਬੰਧੀ ਵੀ ਵਿਚਾਰ ਪੇਸ਼ ਕੀਤੇ।ਇਸ ਮੌਕੇ ਐਮ.ਈ.ਓ ਮੀਨਾ ਕੁਮਾਰੀ ਅਤੇ ਡਿਪਟੀ ਐਮ.ਈ.ਓ ਅਮਰਜੀਤ ਕੌਰ ਨੇ ਮਾਸ ਮੀਡੀਆ ਵਿੰਗ ਵੱਲੋਂ ਤਿਆਰ ਕੀਤੀ ਜਾਗਰੂਕਤਾ ਸਮੱਗਰੀ ਵੱਖ-ਵੱਖ ਸਥਾਨਾਂ ਤੇ ਪ੍ਰਦਰਸ਼ਿਤ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ।ਡਾ.ਰਜਿੰਦਰ ਕੁਮਾਰ ਨੇ ਤੰਬਾਕੂ ਵਿਰੋਧੀ ਜਾਗਰੂਕਤਾ ਸਮੱਗਰੀ ਜਾਰੀ ਕੀਤੀ ਅਤੇ ਵੱਖ-ਵੱਖ ਸਿਹਤ ਸੰਸਥਾਵਾਂ ਨੂੰ ਜਲਦ ਪਹੁੰਚਾਉਣ ਲਈ ਹਦਾਇਤ ਵੀ ਕੀਤੀ।
ਤੰਬਾਕੂਨੋਸ਼ੀ ਵਿਰੋਧੀ ਸਮੱਗਰੀ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ.ਰਜਿੰਦਰ ਕੁਮਾਰ,ਨੋਡਲ ਅਫਸਰ ਡਾ.ਪੁਸ਼ਪਿੰਦਰ ਸਿੰਘ ਕੂਕਾ ਅਤੇ ਬੀ.ਈ.ਈ ਡਾ.ਪ੍ਰਭਦੀਪ ਚਾਵਲਾ।