ਅਸ਼ੋਕ ਵਰਮਾ
- ਕੋਵਾ ਪੰਜਾਬ ਐਪ ਸਬੰਧੀ ਦਿੱਤੀ ਜਾ ਰਹੀ ਹੈ ਜਾਣਕਾਰੀ
ਮਾਨਸਾ, 03 ਅਪ੍ਰੈਲ 2020 - ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਦੀਆਂ ਹਦਾਇਤਾ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੋਵਲ ਕਰੋਨਾ ਵਾਇਰਸ (ਕੋਵਿਡ-19) ਦੇ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਏ.ਐਮ.ਓ. ਸ਼੍ਰੀ ਕੇਵਲ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਨੋਵਲ ਕਰੋਨਾ ਵਾਇਰਸ ਤੋਂ ਬਚਾਅ, ਇਸਦੇ ਲੱਛਣਾ ਅਤੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਲੈਣ ਲਈ ਬਣਾਈ ਗਈ ਕੋਵਾ ਪੰਜਾਬ ਐਪ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਰਫਿਊ ਦੌਰਾਨ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ।
ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਜਿੱਥੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਅਪਡੇਟ ਜਾਣਕਾਰੀ ਮਿਲਦੀ ਹੈ, ਉਥੇ ਲੋਕ ਇਸ ਐਪ 'ਤੇ ਜਾ ਕੇ ਕੋਰੋਨਾ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਵੀ ਚੰਗੀ ਤਰ੍ਹਾਂ ਜਾਣੂ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਇਸ ਐਪ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਇਸ ਐਪ ਨੂੰ ਡਾਊਨਲੋਡ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਐਪ ਲੋਕਾਂ ਲਈ ਕਾਫ਼ੀ ਕਾਰਗਰ ਸਿੱਧ ਹੋਵੇਗੀ।