ਨਵੀਂ ਦਿੱਲੀ, 11 ਦਸੰਬਰ 2020 - ਸਿੰਘੂ ਬਾਰਡਰ ਰੈੱਡ ਲਾਈਟ 'ਤੇ ਬੈਠੇ ਕਿਸਾਨਾਂ ਖਿਲਾਫ ਐਫ.ਆਈ.ਆਰ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਅੰਦੋਲਨ ਕਰ ਰਹੇ ਕਿਸਾਨਾਂ ਖਿਲਾਫ ਮਹਾਂਮਾਰੀ ਐਕਟ ਅਤੇ ਹੋਰ ਧਾਰਾਵਾਂ ਤਹਿਤ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ਲਈ 7 ਦਸੰਬਰ ਨੂੰ ਅਲੀਪੁਰ ਥਾਣੇ ਵਿੱਚ ਕੇਸ ਦਰਜ ਕੀਤਾ ਸੀ।
ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ, ਕਿਸਾਨ ਪੁਲਿਸ ਦੇ ਬੈਰੀਗੇਟ ਤੋੜਦਿਆਂ ਹੋਏ ਦਿੱਲੀ ਬਾਰਡਰ ਵਿਚ ਦਾਖਲ ਹੋਏ ਸੀ ਅਤੇ 29 ਨਵੰਬਰ ਨੂੰ ਸਿੰਘੂ ਬਾਰਡਰ ਦੀ ਰੈੱਡ ਲਾਈਟ 'ਤੇ ਬੈਠ ਗਏ।
ਕਿਸਾਨ ਪਿਛਲੇ ਦੋ ਹਫ਼ਤਿਆਂ ਤੋਂ ਰਾਜਧਾਨੀ ਦੇ ਵੱਖ-ਵੱਖ ਸਰਹੱਦੀ ਇਲਾਕਿਆਂ 'ਤੇ ਬੈਠੇ ਹਨ ਅਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਹੁਣ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਰੇਲਵੇ ਟਰੈਕ ਰੋਕਣਗੇ।