← ਪਿਛੇ ਪਰਤੋ
ਸਿੱਖ ਅਜਾਇਬ ਘਰ 'ਚ ਲੱਗੇਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ : ਤਲਬੀਰ ਸਿੰਘ ਗਿੱਲ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 3 ਅਪ੍ਰੈਲ 2024 : ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਚੌਥੀ ਬਰਸੀ ਅੱਜ ਉਹਨਾਂ ਦੇ ਅੰਤਿਮ ਸੰਸਕਾਰ ਵਾਲੀ ਜਗ੍ਹਾ ਤੇ ਮਨਾਈ ਗਈ । ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਉਹ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਗੱਲਬਾਤ ਕਰਕੇ ਜਲਦ ਹੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਵਾਉਣਗੇ।
Total Responses : 25561