← ਪਿਛੇ ਪਰਤੋ
ਚੰਡੀਗੜ੍ਹ, 25 ਅਗਸਤ 2020 - ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਬਿਨਾਂ ਉਨ੍ਹਾਂ ਦੇ ਦੋ ਨਜਦੀਕੀਆਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਹਲਾਂਕਿ ਉਨ੍ਹਾਂ ਦੀ ਪਤਨੀ ਦੀ ਕੋੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਹਰਿੰਦਰਪਾਲ ਸਿੰਘ ਚੰਦੂਮਾਜਰਾ ਸੀਨੀਅਰ ਅਕਾਲੀ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਬੇਟੇ ਹਨ। ਤੁਹਾਨੂੰ ਦੱਸ ਦੇਈਏ ਕਿ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਇਜਲਾਸ ਹੋਣ ਜਾ ਰਿਹਾ ਹੈ ਅਤੇ ਸਪੀਕਰ ਵੱਲੋਂ ਸਾਰੇ ਹੀ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ ਜਿਸ ਤਹਿਤ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
Total Responses : 267