ਸੁਖਜਿੰਦਰ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ - ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ, 27 ਜੁਲਾਈ 2024 - ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਗ੍ਰਹਿ ਨਿਵਾਸ ਪਿੰਡ ਧਾਰੋਵਾਲੀ ਵਿਖੇ ਪਹੁੰਚ ਕੇ ਹਲਕਾ ਡੇਰਾ ਬਾਬਾ ਨਾਨਕ ਦੇ ਵਾਸੀਆਂ ਦੀਆਂ ਮੁਸਕਲਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਾਉਣ ਦਾ ਭਰੋਸਾ ਦਿੱਤਾ ਇਥੇ ਇਹ ਗੱਲ ਵਰਨਣਯੋਗ ਹੈ ਕਿ ਪਾਰਲੀਮੈਂਟ ਦਾ ਬਜਟ ਸੈਸ਼ਨ ਚੱਲਦਾ ਹੋਣ ਦੇ ਬਾਵਜੂਦ ਵੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਕੀਮਤੀ ਰੁਝੇਵਿਆਂ ਵਿਚੋਂ ਟਾਈਮ ਕੱਢ ਕੇ ਹਲਕਾ ਡੇਰਾ ਬਾਬਾ ਨਾਨਕ ਜਿਸਨੂੰ ਉਹ ਆਪਣਾ ਪਰਿਵਾਰ ਸਮਝਦੇ ਹਨ ਉਹਨਾਂ ਦੀਆਂ ਮੁਸਕਲਾਂ ਨੂੰ ਪਹਿਲ ਦੇ ਆਧਾਰ ਤੇ ਸੁਣ ਕਿ ਹੱਲ ਕਰਦੇ ਹਨ।
ਸੁਖਜਿੰਦਰ ਸਿੰਘ ਰੰਧਾਵਾ ਦੀ ਇਸ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵਸਨੀਕ ਉਹਨਾਂ ਦੇ ਮੁਰੀਦ ਹਨ ਤੇ ਰੰਧਾਵਾ ਪਰਿਵਾਰ ਨੂੰ ਦਿਲੋਂ ਪਿਆਰ ਕਰਦੇ ਹਨ ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।