ਸੁਖਜਿੰਦਰ ਰੰਧਾਵਾ ਪਿੰਡ ਨਿੱਕੋ ਸਰਾਏ ਵਿਖੇ ਨਵੀਂ ਚੁਣੀ ਗਈ ਸਰਪੰਚ ਨੀਤਾ ਕੁਮਾਰੀ ਨੂੰ ਵਧਾਈ ਦੇਣ ਪਹੁੰਚੇ
ਡੇਰਾ ਬਾਬਾ ਨਾਨਕ, 21 ਅਕਤੂਬਰ 2024 - ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪਿੰਡ ਨਿੱਕੋ ਸਰਾਏ ਵਿਖੇ ਪਹੁੰਚ ਕੇ ਨਵੀਂ ਚੁਣੀ ਗਈ ਸਰਪੰਚ ਬੀਬੀ ਨੀਤਾ ਕੁਮਾਰੀ ਵੱਲੋਂ ਪਿੰਡ ਵਾਸੀਆਂ ਦਾ ਧੰਨਵਾਦ ਕਰਨ ਲਈ ਰੱਖੇ ਗਏ ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਪਿੰਡ ਨਿੱਕੋ ਸਰਾਏ ਵਿਖੇ ਪਹੁੰਚ ਕਿ ਨਵ ਨਿਯੁਕਤ ਸਰਪੰਚ ਬੀਬੀ ਨੀਤਾ ਕੁਮਾਰੀ ਨੂੰ ਸਰਪੰਚੀ ਦੀ ਚੋਣ ਜਿੱਤਣ ਦੀਆਂ ਵਧਾਈਆਂ ਦਿੱਤੀਆਂ ਅਤੇ ਪਿੰਡ ਦੇ ਪੱਤਵੰਤੇ ਸੱਜਣਾ ਨਾਲ ਚਾਹ ਦਾ ਪਿਆਲਾ ਸਾਂਝਾ ਕੀਤਾ ਤੇ ਬੀਬੀ ਨੀਤਾ ਕੁਮਾਰੀ ਨੂੰ ਕਾਮਯਾਬ ਕਰਨ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਤੇ ਬੀਬੀ ਨੀਤਾ ਕੁਮਾਰੀ ਸਰਪੰਚ ਅਤੇ ਪੰਚਾ ਸਮੇਤ ਪਿੰਡ ਵਾਸੀਆਂ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੂਰਨ ਭਰੋਸਾ ਦਿੱਤਾ ਕਿ ਉਹ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਪਿੰਡ ਨਿਕੋ ਸਰਾਏ ਤੋਂ ਭਾਰੀ ਬਹੁਮਤ ਨਾਲ ਜਿਤਾਉਣਗੇ ਇਸ ਮੌਕੇ ਤੇ ਚੇਅਰਮੈਨ ਅਵਤਾਰ ਸਿੰਘ ਮਾਹੀ ਵੀ ਮੌਜੂਦ ਸਨ ਜਿਨ੍ਹਾਂ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਹਲਕੇ ਦੇ ਮੁੱਦਿਆਂ ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਸਬੰਧੀ ਵਿਚਾਰ ਚਰਚਾ ਕੀਤੀ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।