ਚੰਡੀਗੜ੍ਹ, 23 ਮਾਰਚ 2020 - ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਮ ਦੇ ਚੱਲਦਿਆਂ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨ ਦਾ ਫੈਸਲਾ ਕੀਤਾ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦਾ ਟਾਕਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ ਤੱਕ ਸਾਰਾ ਪੰਜਾਬ ਬੰਦ ਕਰਨ ਦਾ ਫੈਸਲਾ ਕੀਤਾ ਹੈ ਅਤੇ ਸਿਰਫ ਜ਼ਰੂਰੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਸ ਦਾ ਬਚਾਅ ਪਰਹੇਜ਼ ਅਤੇ ਇਹਤਿਹਾਤ ਵਰਤਣਾ ਹੈ। ਸ. ਰੰਧਾਵਾ ਨੇ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਰੋਜ਼ਾਨਾ ਦਿਹਾੜੀ ਤੇ ਆਪਣਾ ਕੰਮ-ਧੰਦਾ ਕਰ ਕੇ ਗੁਜ਼ਾਰਾ ਕਰਨ ਵਾਲਿਆਂ ਲਈ ਇਹ ਔਖੀ ਘੜੀ ਹੈ ਜਿਸ ਕਾਰਨ ਉਨ੍ਹਾਂ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ ਹੈ।