← ਪਿਛੇ ਪਰਤੋ
ਚੰਡੀਗੜ੍ਹ, 10 ਫਰਵਰੀ, 2017 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 11 ਫਰਵਰੀ ਨੂੰ ਚੰਡੀਗੜ੍ਹ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਬੈਠਕ ਸੱਦੀ ਹੈ। ਜਾਣਕਾਰੀ ਅਨੁਸਾਰ ਇਸ ਬੈਠਕ ਵਿਚ ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਸੰਭਾਵੀ ਨਤੀਜਿਆਂ 'ਤੇ ਚਰਚਾ ਤੋਂ ਬਾਅਦ ਭਵਿੱਖ 'ਚ ਪਾਰਟੀ ਦੀ ਅਪਣਾਈ ਜਾਣ ਵਾਲੀ ਰਣਨੀਤੀ 'ਤੇ ਵਿਚਾਰ ਕਰ ਕੇ ਫੈਸਲੇ ਲਏ ਜਾਣਗੇ। ਇਸ ਤੋਂ ਇਲਾਵਾ 26 ਫਰਵਰੀ ਨੂੰ ਹੋ ਰਹੀਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਾਵੇਂ ਕੋਰ ਕਮੇਟੀ ਦੀ ਬੈਠਕ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਰੱਖੀ ਗਈ ਹੈ ਪਰ ਮੁੱਖ ਮੰਤਰੀ ਖੁਦ ਇਸ ਵਿਚ ਸ਼ਾਮਿਲ ਨਹੀਂ ਹੋ ਸਕਣਗੇ ਕਿਉਂਕਿ ਉਹ ਇਲਾਜ ਲਈ ਅਮਰੀਕਾ ਗਏ ਹੋਏ ਹਨ। ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਦੀ 11 ਫਰਵਰੀ ਨੂੰ ਹੋਣ ਵਾਲੀ ਇਹ ਪਹਿਲੀ ਮੀਟਿੰਗ ਭਵਿੱਖ ਦੇ ਸੰਭਾਵੀ ਨਤੀਜਿਆਂ ਦੇ ਮੱਦੇਨਜ਼ਰ ਕਾਫ਼ੀ ਅਹਿਮ ਕਹੀ ਜਾ ਸਕਦੀ ਹੈ।
Total Responses : 267