← ਪਿਛੇ ਪਰਤੋ
ਚੰਡੀਗੜ੍ਹ, 30 ਅਕਤੂਬਰ, 2016 : ਪੰਜਾਬ ਦੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵਿਸ਼ਵਕਰਮਾ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਆਪਣੀ ਹਾਰਦਿਕ ਵਧਾਈ ਦਿੱਤੀ ਹੈ। ਅੱਜ ਇਥੇ ਜਾਰੀ ਇਕ ਵਧਾਈ ਸੰਦੇਸ਼ ਵਿੱਚ ਸ. ਬਾਦਲ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਵੱਖ-ਵੱਖ ਹੁਨਰਾਂ ਅੰਦਰ ਪ੍ਰਵੀਨ ਕਾਰੀਗਰਾਂ ਦੇ ਦੇਵਤਾ ਵਜੋਂ ਜਾਣਿਆਂ ਜਾਂਦਾ ਹੈ। ਉਨ੍ਹਾਂ ਵੱਖ-ਵੱਖ ਤਕਨੀਕੀ ਪੇਸ਼ਿਆਂ ਵਿੱਚ ਲੱਗੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾ ਪ੍ਰਤੀ ਵਚਨਬੱਧ ਰਹਿੰਦਿਆਂ ਦੇਸ਼ ਨੂੰ ਹੋਰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਵਰਗ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵਲੋਂ ਹੀ ਹੁਨਰਮੰਦ ਅਤੇ ਗੈਰ-ਹੁਨਰਮੰਦ ਕਾਮਿਆਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨੂੰ ਕਿ ਪਿਛਲੀ ਕਾਂਗਰਸ ਸਰਕਾਰ ਆਪਣੇ ਸਮੁੱਚੇ ਕਾਰਜ ਕਾਲ ਦੌਰਾਨ ਲਟਕਾਉਂਦੀ ਰਹੀ । ਉਨ੍ਹਾਂ ਕਿਹਾ ਕਿ ਮਹਾਨ ਸਿਰਜਕ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਇੰਨ-ਬਿੰਨ ਪਾਲਣਾ ਹੋਵੇਗੀ।
Total Responses : 267