ਸੁਲਤਾਨਪੁਰ ਲੋਧੀ : ਨੌਜਵਾਨ ਦਾ ਬੇਰਹਿਮੀ ਨਾਲ ਕਤਲ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਲਗਾਇਆ ਧਰਨਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 22 ਨਵੰਬਰ 2024 ਸੁਲਤਾਨਪੁਰ ਲੋਧੀ ਵਿੱਚ ਵੱਡੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਇਸੇ ਦੌਰਾਨ ਬੀਤੀ ਰਾਤ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਹੋ ਗਿਆ ਸੀ ਅਤੇ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਹਨ। ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਰਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਮੁਹੱਲੇ ਵਾਲਿਆਂ ਨਾਲ ਮਿਲ ਕੇ ਇਨਸਾਫ ਦੀ ਮੰਗ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾ ਦਿੱਤਾ ਗਿਆ ਹੈ ਉਹਨਾਂ ਕਿਹਾ ਕਿ ਜਿੰਨਾ ਚਿਰ ਕਾਤਲਾਂ ਨੂੰ ਪੁਲਿਸ ਫੜ ਨਹੀਂ ਲੈਂਦੀ ਅਤੇ ਇੱਕ ਏਐਸਆਈ ਪੰਜਾਬ ਪੁਲਿਸ ਨੂੰ ਡਿਸਮਿਸ ਨਹੀਂ ਕਰ ਦਿੰਦੀ ਉਨਾ ਚਿਰ ਨਾ ਤਾਂ ਮ੍ਰਿਤਕ ਦੇਹ ਦਾ ਸੰਸਕਾਰ ਕੀਤਾ ਜਾਵੇਗਾ ਅਤੇ ਨਾ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਧਰਨਾ ਅਣਮਿਥੇ ਸਮੇਂ ਤੱਕ ਚੱਲੇਗਾ ਜਿੰਨਾ ਚਿਰ ਪ੍ਰਸ਼ਾਸਨ ਆਪਣੀ ਡਿਊਟੀ ਤਨਦੇਹੀ ਦੇ ਨਾਲ ਨਿਭਾ ਕੇ ਕਾਤਲਾਂ ਨੂੰ ਫੜ ਕੇ ਸਲਾਖਾਂ ਪਿੱਛੇ ਨਹੀਂ ਰੱਖ ਦਿੰਦੀ । ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਦੋਸ਼ ਵੀ ਦੋਸ਼ ਵੀ ਲਗਾਏ ਉਨ੍ਹਾਂ ਕਿਹਾ ਕਿ ਸਾਡੇ ਕੋਲੋਂ ਪੰਜਾਬ ਪੁਲਿਸ ਦੇ ਇੱਕ ਏ ਐਸ ਆਈ ਨੇ ਰਿਸ਼ਵਤ ਵੀ ਮੰਗੀ ਸੀ। ਕਥਿਤ ਤੌਰ ਤੇ ਇਹ ਦੋਸ਼ ਮ੍ਰਿਤਕ ਦੇ ਪਰਿਵਾਰ ਨੇ ਕਿਹਾ 1500 ਨਕਦ ਰਾਸ਼ੀ ਲੈਕੇ ਵੀ ਏ ਐਸ ਆਈ ਨੇ ਨਹੀਂ ਕੀਤਾ ਦੋਸ਼ੀਆਂ ਨੂੰ ਗ੍ਰਿਫਤਾਰ।
ਦੱਸਿਆ ਜਾ ਰਿਹਾ ਹੈ ਕਿ ਆਰੋਪੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਨੀ ਕੁਮਾਰ ਉਰਫ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।
ਉਧਰ ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਚੀਕ ਚਿਹਾੜਾ ਪੈ ਗਿਆ ਸੀ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਇਸ ਕਰਕੇ ਧਰਨਾ ਲਗਾਇਆ ਗਿਆ ਹੈ।
ਉੱਥੇ ਹੀ ਮੌਕੇ ਤੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਉਹਨਾਂ ਵੱਲੋਂ ਛਾਪੇਮਾਰੀ ਆਰੰਭ ਦਿੱਤੀ ਗਈ ਹੈ। ਡੀਐਸਪੀ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਆਰੋਪੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਏਗਾ।