ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 21 ਦਸੰਬਰ 2020 ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸੁਲਤਾਨਪੁਰ ਲੋਧੀ ਇਲਾਕੇ ਵਿੱਚ ਵੱਖ-ਵੱਖ ਸਮਾਗਮਾਂ ਵਿੱਚ ਸ਼ਰਧਾਂਜਲੀਆਂ ਅਤੇ ਮੋਮਬੱਤੀਆਂ ਜਗਾ ਕੇ ਮਾਰ ਮਾਰਚ ਕੱਢਿਆ ਗਿਆ ਇਸੇ ਤਹਿਤ ਪਿੰਡ ਸਰੂਪਵਾਲ, ਬੂਲਪੁਰ, ਅਤੇ ਚੱਕ ਕੋਟਲਾ ਦੇ ਸਮੂਹ ਨਗਰ ਨਿਵਾਸੀਆਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਸਮਾਗਮ ਆਯੋਜਿਤ ਕੀਤਾ ਗਿਆ ਇਸ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਪੰਜਾਬੀਆਂ ਦੇ ਆਜ਼ਾਦੀ ਦੌਰਾਨ ਅਤੇ ਉਸ ਤੋਂ ਪਹਿਲਾਂ ਦੇ ਕਿਸਾਨੀ ਘੋਲਾ ਦੇ ਇਤਿਹਾਸ ਨਾਲ ਜੋੜ ਕੇ ਅੱਜ ਦੇ ਕਿਸਾਨ ਘੋਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਉਨ੍ਹਾਂ ਤੋਂ ਬਾਅਦ ਕੁਲ ਹਿੰਦ ਕਿਸਾਨ ਸਭਾ ਵੱਲੋਂ ਮੁਕੰਦ ਸਿੰਘ ਅਤੇ ਇਪਟਾ ਪੰਜਾਬ ਦੇ ਜਰਨਲ ਸਕੱਤਰ ਇੰਦਰਜੀਤ ਸਿੰਘ ਰੂਪੋਵਾਲੀ ਨੇ ਸੰਬੋਧਨ ਕੀਤਾ ਉਨ੍ਹਾਂ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦਲੋਨ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਹ ਅੰਦੋਲਨ ਸਮੂਚੀ ਕਿਸਾਨੀ ਦਾ ਸਾਂਝਾ ਅੰਦੋਲਨ ਹੈ ਇਸ ਵਿਚ ਸੱਭ ਧਰਮਾਂ ਨੂੰ ਮੰਨਣ ਵਾਲੇ ਕਿਸਾਨ ਸਾਂਝੇ ਤੌਰ ਤੇ ਸੰਘਰਸ਼ ਕਰ ਰਹੇ ਹਨ ਇਸ ਸੰਘਰਸ਼ ਨੇ ਧਰਮ ਅਤੇ ਜਾਤ ਪਾਤ ਦੇ ਵਿੱਚ ਵੱਡੀਆਂ ਪੁਣ ਵਾਲਿਆਂ ਨੂੰ ਨਕਾਰ ਦਿੱਤਾ ਹੈ ਇਸ ਅੰਦੋਲਨ ਦੀ ਵੱਡੀ ਪ੍ਰਾਪਤੀ ਹੈ ਕਿ ਦੇਸ਼ ਵਿੱਚ ਕਿਸਾਨ ਮਜ਼ਦੂਰ ਏਕਤਾ ਅਤੇ ਹੋਰ ਵਰਗਾ ਵੱਲੋਂ ਇਸ ਅੰਦੋਲਨ ਦੀ ਹਮਾਇਤ ਨੇ ਭਾਈਚਾਰਕ ਸਾਂਝ ਦਾ ਇੱਕ ਸ਼ਾਨਦਾਰ ਇਤਿਹਾਸ ਰਚਿਆ ਹੈ ਉਹਨਾਂ ਨੇ ਇਸ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਅਤੇ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ
ਉਹਨਾਂ ਨੇ ਨਗਰ ਨਿਵਾਸੀਆਂ ਅਤੇ ਗ੍ਰਾਂਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਕੀਤੇ ਗਏ ਸ਼ਰਧਾਂਜਲੀ ਸਮਾਗਮ ਨੂੰ ਕਿਸਾਨ ਸੰਘਰਸ਼ ਦਾ ਹੋਸਲਾ ਵਧਾਉਣ ਲਈ ਪਿੰਡ ਵਾਸੀਆਂ ਦੀ ਪ੍ਰਸੰਸਾ ਵੀ ਕੀਤੀ ਪਿੰਡ ਵਾਸੀਆਂ ਨੇ ਕਿ ਇਸ ਪਿੰਡ ਦੇ ਦੋ ਨੌਜਵਾਨਾਂ ਦੇ ਜੱਥੇ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਾਮਿਲ ਹਨ ਇਸ ਮੌਕੇ ਬੀਬੀ ਕੁਲਵਿੰਦਰ ਕੌਰ ਸਰਪੰਚ ਗੁਰਦੀਪ ਸਿੰਘ ਪੰਚ, ਕੁਲਵੰਤ ਕੌਰ ਪੰਚ, ਮੁਖਤਾਰ ਸਿੰਘ, ਪ੍ਰਕਾਸ਼ ਕੌਰ, ਹਰਵਿੰਦਰ ਸਿੰਘ, ਹਰਨੂਰ ਸਿੰਘ, ਸੋਹਣ ਸਿੰਘ ਲੰਬੜਦਾਰ, ਹਰਜਿੰਦਰ ਸਿੰਘ, ਰਜਿੰਦਰ ਸਿੰਘ ਰਾਣਾ ਐਡਵੋਕੇਟ, ਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਜੋਗਾ ਸਿੰਘ ਮੀਤ ਪ੍ਰਧਾਨ, ਰਣਜੀਤ ਸਿੰਘ ਸੈਕਟਰੀ, ਕਰਨੈਲ ਸਿੰਘ, ਹਰਚਰਨ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ, ਲਵਪ੍ਰੀਤ ਸਿੰਘ ਸੋਨੂੰ, ਜਸਮਿਲਨ , ਵਿਸ਼ਮਜੋਤ ਸਿੰਘ, ਹਰਵਿੰਦਰ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਰਾਜਵਿੰਦਰ ਕੌਰ, ਸਰੂਪ ਸਿੰਘ, ਮਲਕੀਤ ਸਿੰਘ, ਹਰਬੰਸ ਸਿੰਘ, ਜੱਸ, ਨਰਿੰਜਨ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਸਵਰਨ ਸਿੰਘ, ਕਮਲਜੀਤ ਸਿੰਘ, ਅਮਰ ਸਿੰਘ ਆਦਿ ਹਾਜ਼ਰ ਸਨ