ਲੰਬੀ, 19 ਅਕਤੂਬਰ, 2016 : ਮਿਤੀ 18/10/2016 ਨੂੰ ਸਮੂਹ ਪੰਜਾਬ ਦੇ ਸੁਵਿਧਾ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਰਾਏਕੇ-ਕਲਾ, ਮਿਠੜੀ, ਗਗੜ, ਸਿੰਘੀਆਲਾ, ਕਿਲੀਆਂਵਾਲੀ ਵਿੱਚ ਰੋਸ਼ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਪਿੰਡਾਂ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਤੇ ਕੀਤੇ ਝੂਠੇ ਪਰਚੇ ਰੱਦ ਕਰਕੇ ਇਨ੍ਹਾਂ ਨੂੰ ਰਿਆਹ ਕੀਤਾ ਜਾਵੇ।
ਕਮੇਟੀ ਮੈਂਬਰ ਕੁਲਦੀਪ ਕੌਰ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਸੁਵਿਧਾ ਮੁਲਾਜ਼ਮਾਂ ਤੇ ਝੂਠੇ ਪਰਚੇ ਰੱਦ ਕਰਕੇ ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ। ਪੰਜਾਬ ਸਰਕਾਰ ਹੁਣ ਵੀ ਸੁਵਿਧਾ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ 21/10/2016 ਨੂੰ ਸਮੂਹ ਪੰਜਾਬ ਦੇ ਸੁਵਿਧਾ ਮੁਲਾਜ਼ਮਾਂ ਦੇ ਪਰਿਵਾਰਕਾਂ ਮੈਂਬਰਾਂ ਵੱਲੋਂ ਡੀ.ਸੀ. ਦਫ਼ਤਰ ਮੁਕਤਸਰ ਦੇ ਬਾਹਰ ਧਰਨਾ ਅਤੇ ਪਿੰਡ ਰਾਏਕੇ-ਕਲਾ ਵਿੱਚ ਮੁਲਾਜ਼ਮਾਂ ਵਲੋਂ ਭੁਖ-ਹੜਤਾਲ ਕੀਤੀ ਜਾਵੇਗਾ। ਜਿਸ ਦਰਮਿਆਨ ਕੋਈ ਅਣਸੁਖਾਵੀ ਘਟਨਾ ਵਾਪਰਦੀ ਹੈ ਤਾਂ ਇਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਹੋਵੇਗੀ।