ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ 01 ਅਪ੍ਰੈਲ 2021:ਮਹਿਲਾ ਸਸ਼ਕਤੀਕਰਨ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਾ ਆਗਾਜ਼ ਕੀਤਾ ਹੈ। ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਸੂਬਾ ਸਰਕਾਰ ਨੇ ਠੋਸ ਕਦਮ ਚੁੱਕੇ ਹਨ। ਇਸ ਮੁਫਤ ਸਫਰ ਸਕੀਮ ਦਾ ਸੂਬੇ ਵਿੱਚ 1.31 ਕਰੋੜ ਔਰਤਾਂ ਤੇ ਲੜਕੀਆਂ ਨੂੰ ਫਾਇਦਾ ਹੋਵੇਗਾ। ਮਹਿਲਾਵਾਂ ਅਤੇ ਲੜਕੀਆਂ ਸਿਰਫ ਆਧਾਰ ਜਾਂ ਵੋਟਰ ਜਾਂ ਕੋਈ ਵੀ ਯੋਗ ਸ਼ਨਾਖਤੀ ਕਾਰਡ ਦਿਖਾ ਕੇ ਸਾਰੀਆਂ ਗੈਰ ਏ.ਸੀ.ਬੱਸਾਂ ਤੇ ਸੂਬੇ ਅੰਦਰ ਚੱਲਣ ਵਾਲੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।
ਸੀ ਡੀ ਪੀ ਓ ਸ੍ਰੀ ਅਨੰਦਪੁਰ ਸਾਹਿਬ ਜਗਮੋਹਨ ਕੌਰ ਨੇ ਦੱਸਿਆ ਕਿ ਇਸ ਸਕੀਮ ਬਾਰੇ ਔਰਤਾਂ ਨੂੰ ਜਾਣਕਾਰੀ ਦੇਣ ਲਈ ਬਲਾਕ ਦੇ ਵਿੱਚ 8 ਥਾਵਾਂ ਉਤੇ ਇਸ ਪ੍ਰੋਗਰਾਮ ਵਿੱਚ ਵਰਚੂਅਲ ਤੌਰ ਤੇ ਸ਼ਮੁਲੀਅਤ ਕੀਤੀ ਗਈ। ਹਰ ਥਾਂ ਤੇ 30 ਔਰਤਾਂ ਨੇ ਭਾਗ ਲਿਆ ਅਤੇ ਮੁੱਖ ਮੁੰਤਰੀ ਵਲੋਂ ਕੀਤੀ ਸੁਰੂਆਤ ਦੀ ਭਰਭੂਰ ਸ਼ਲਾਘਾ ਕੀਤੀ। ਵੀਡਿਓ ਕਾਨਫਰੰਸ ਰਾਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਢੇਰ,ਭਲਾਣ, ਨੰਗਲ ਡੈਮ, ਬਾਸੋਵਾਲ, ਕਥੇੜਾ ਆਦਿ ਵਿੱਚ 30-30 ਔਰਤਾਂ ਨੇ ਸ਼ਮੁਲੀਅਤ ਕੀਤੀ। ਇਸ ਮੋਕੇ ਇਹਨਾਂ ਪ੍ਰੋਗਰਾਮਾਂ ਵਿੱਚ ਸੁਪਰਵਾਇਜਰ ਸੰਤੋਸ਼ ਕੁਮਾਰੀ, ਸੁਰਿੰਦਰ ਦੇਵੀ, ਸੁਭੱਦਰਾ ਦੇਵੀ, ਦਰਸ਼ਨ ਕੌਰ ਅਤੇ ਅਵਤਾਰ ਕੌਰ ਨੇ ਵੱਖ ਵੱਖ ਥਾਵਾਂ ਤੇ ਔਰਤਾਂ ਨੂੰ ਇਸ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ। ਜਗਮੋਹਨ ਕੌਰ ਨੇ ਦੱਸਿਆ ਕਿ ਇਸ ਯੋਜਨਾਂ ਦੀ ਹਰ ਪਾਸੇ ਤੋਂ ਸ਼ਲਾਘਾ ਹੋ ਰਹੀ ਹੈ।