ਨੂਰਪੁਰ ਬੇਦੀ, 16 ਫਰਵਰੀ 2019 - ਜੰਮੂ-ਕਸ਼ਮੀਰ ਦੇ ਪੁਲਵਾਮਾ ਅਤਿਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਰੂਪ ਨਗਰ ਜ਼ਿਲ੍ਹਾ ਦੇ ਜਵਾਨ ਕੁਲਵਿੰਦਰ ਸਿੰਘ ਦਾ ਨੂਰਪੁਰ ਦੇ ਸ਼ਮਸ਼ਾਨ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੋਕੇ ਹਜ਼ਾਰਾ ਦੀ ਗਿਣਤੀ 'ਚ ਸ਼ਹੀਦ ਕੁਲਵਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਇਕੱਤਰ ਹੋਏ। ਸਭ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸਾਬਕਾ ਸਿੱਖਿਆ ਮੰਤਰੀ ਡਾ. ਬਲਜੀਤ ਸਿੰਘ ਚੀਮਾ ਅਤੇ ਹੋਰ ਅਧਿਕਾਰੀ ਵੀ ਪਹੁੰਚੇ ਸਨ।