ਮੰਡੀ, 28 ਅਗਸਤ 2020 - ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਮੁੱਖ ਮੁਲਜ਼ਮ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਵੱਖ ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਪੰਜਾਬ ਪੁਲਿਸ ਵੱਲੋਂ ਸੈਣੀ ਨੂੰ ਗ੍ਰਿਫਤਾਰ ਕਰਨ ਲਈ ਸੈਣੀ ਦੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚਲੇ ਫਾਰਮ ਹਾਊਸ 'ਤੇ ਵੀ ਛਾਪਾ ਮਾਰਿਆ ਗਿਆ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੈਣੀ ਦੀ ਗ੍ਰਿਫਤਾਰੀ ਲਈ ਚੰਡੀਗੜ੍ਹ ਦੇ ਸੈਕਟਰ 20 ਡੀ ਸਥਿਤ ਰਿਹਾਇਸ਼ ਅਤੇ ਫਾਰਮ ਹਾਊਸ 'ਤੇ ਛਾਪੇਮਾਰੀ ਕੀਤੀ ਗਈ ਸੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.youtube.com/watch?v=9uwi6PyAx0g