← ਪਿਛੇ ਪਰਤੋ
ਹਰੀਸ਼ ਕਾਲੜਾ ਰੂਪਨਗਰ, 06 ਅਪ੍ਰੈਲ 2020: ਸਮਾਜ ਸੇਵੀ ਸੰਸਥਾ ਸੈਣੀ ਭਵਨ ਦੇ ਪ੍ਰਬੰਧਕਾਂ ਨੇ ਕੋਰੋਨਾ ਵਾਇਸ ਦੇ ਸੰਕਟ ਦੌਰਾਨ ਜ਼ਰੂਰਤਮੰਦਾਂ ਦੀ ਮਦੱਦ ਲਈ ਰੈੱਡ ਕਰਾਸ ਨੂੰ 21 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਅੱਜ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੂੰ ਸੌਪਿਆ। ਸੰਸਥਾ ਦੇ ਪ੍ਰਧਾਨ ਡਾ. ਅਜਮੇਰ ਸਿੰਘ ਅਤੇ ਜਨਰਲ ਸਕੱਤਰ ਬਲਬੀਰ ਸਿੰਘ ਨੇ ਕਿਹਾ ਕਿ ਸੈਣੀ ਭਵਨ ਦੇ ਪ੍ਰਬੰਧਕ ਇਹ ਮਹਿਸੂਸ਼ ਕਰਦੇ ਹਨ ਕਿ ਕੋਵਿੰਡ-19 ਮਹਾਮਾਰੀ ਖਿਲਾਫ਼ ਇਹ ਇਕ ਲੰਮੀ ਜੰਗ ਹੈ, ਜਿਸ ਨੂੰ ਹਰਾਉਣ ਲਈ ਹਰ ਇੱਕ ਵਿਅਕਤੀ ਨੂੰ ਇਸ ਸਬੰਧ ਵਿੱਚ ਸਰਕਾਰੀ ਆਦੇਸ਼ਾਂ ਦੀ ਪਾਲਣਾ ਕਰਕੇ ਅਤੇ ਜਰੂਰੀ ਇਹਤਿਆਤ ਰੱਖਕੇ ਹੀ ਜਿੱਤਿਆ ਜਾ ਸਕਦਾ ਹੈ। ਸੰਸਥਾ ਵਲੋਂ ਇਹ ਚੈੱਕ ਸੰਸਥਾ ਦੇ ਟਰੱਸਟੀਆਂ ਰਾਜਿੰਦਰ ਸੈਣੀ ਅਤੇ ਬਹਾਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਭੇਂਟ ਕੀਤਾ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਸੰਸਥਾ ਦਾ ਧੰਨਵਾਦ ਕਰਦਿਆ ਕਿਹਾ ਕਿ ਇਹ ਰਾਸ਼ੀ ਕਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਰੂਰਤਮੰਦਾਂ ਦੀ ਸਹਾਇਤਾ ਦੇ ਲਈ ਖਰਚੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਸੁਸਾਇਟੀ ਜਾਂ ਸੰਸਥਾਂ ਇਸ ਤਰ੍ਹਾਂ ਦਾ ਉਪਰਾਲਾ ਕਰਨਾ ਚਾਹੁੰਦੀ ਹੈ ਤਾਂ ਉਹ ਰੈੱਡ ਕਰਾਸ ਸੁਸਾਇਟੀ ਦੇ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇੰਡੀਅਨ ਰੈਂਡ ਕਰਾਸ ਸੋਸਾਇਟੀ ਜ਼ਿਲ੍ਹਾ ਬ੍ਰਾਂਚ ਰੂਪਨਗਰ ਦੇ ਨਾਮ ਸਟੇਟ ਬੈਕ ਆਫ ਇੰਡੀਆ ਵਿਖੇ ਅਕਾਊਂਟ ਖੋਲਿਆ ਗਿਆ ਹੈ। ਜਿਸ ਦਾ ਖਾਤਾ ਨੰ; 55053096065 ਅਤੇ IFSC Code– SBIN0050419 ਹੈ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਉਕਤ ਅਕਾਊਂਟ ਨੰਬਰ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣ।
Total Responses : 267