ਚੰਡੀਗੜ੍ਹ, 12 ਸਤੰਬਰ, 2020 - ਪੰਜਾਬ ਦੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸੈਣੀ ਦੀ ਮੁਸ਼ਕਿਲ 'ਚ ਹੋਰ ਵਾਧਾ ਹੋਇਆ ਹੈ, ਲੰਘੇ ਦਿਨ ਸੈਣੀ ਵੱਲੋਂ ਸੁਪਰੀਮ ਕੋਰਟ 'ਚ ਅਗਾਉ ਜ਼ਮਾਨਤ ਲਈ ਅਰਜ਼ੀ ਲਾਈ ਗਈ ਸੀ ਹਲਾਂਕਿ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਲੋੜੀਂਦੇ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਦਾਖਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਫਿਰ ਵੀ ਹੁਣ ਪੰਜਾਬ ਸਰਕਾਰ ਨੇ ਵੀ ਸੁਪਰੀਮ ਕੋਰਟ 'ਚ ਪਟੀਸ਼ਨ ਦਾਖਲ ਕੀਤੀ ਹੈ ਕਿ ਸੁਮੇਧ ਸੈਣੀ ਦੀ ਅਰਜ਼ੀ 'ਤੇ ਇੱਕ ਪਾਸੇ ਦੇ ਬਿਆਨਾਂ ਦੇ ਆਧਾਰ 'ਤੇ ਕੋਈ ਫੈਸਲਾ ਨਾ ਲਿਆ ਜਾਵੇ ਸਗੋਂ ਇਸ ਮਾਮਲੇ 'ਚ ਪੰਜਾਬ ਸਰਕਾਰ ਦਾ ਪੱਖ ਵੀ ਜ਼ਰੂਰ ਸੁਣਿਆ ਜਾਵੇ।
ਸੋ ਹੁਣ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ 'ਚ ਵਾਧਾ ਹੋ ਗਿਆ ਹੈ ਕਿਉਂਕਿ ਉਸ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ 'ਚ ਪਹਿਲਾਂ ਹੀ ਖਾਰਜ ਹੋ ਚੁੱਕੀ ਹੈ ਅਤੇ ਸੁਪਰੀਮ ਕੋਰਟ ਵੀ ਹੁਣ ਪੰਜਾਬ ਸਰਕਾਰ ਦਾ ਪੱਖ ਸੁਣੇ ਬਗੈਰ ਆਪਣਾ ਫੈਸਲਾ ਨਹੀਂ ਦੇਵੇਗਾ। ਜਦੋਂ ਕਿ ਪੁਲਿਸ ਵੱਲੋਂ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਸੁਪਰੀਮ ਕੋਰਟ ਨੇ ਲੋੜੀਂਦੇ ਦਸਤਾਵੇਜ਼ ਪੂਰੇ ਨਾ ਹੋਣ ਦੀ ਵਜ੍ਹਾ ਕਰਕੇ ਸੈਣੀ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
(ਖਬਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...)
http://www.babushahi.com/punjabi/full-news.php?id=92032