← ਪਿਛੇ ਪਰਤੋ
ਫ਼ਿਰੋਜ਼ਪੁਰ, 6 ਮਈ 2020 - ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਐੱਸ.ਡੀ.ਐੱਮ. ਅਮਿਤ ਗੁਪਤਾ ਦੀ ਅਗਵਾਈ ਹੇਠ ਪਿੰਡ ਲੋਹਗੜ੍ਹ ਵਿਖੇ ਪੰਜਾਬ ਦੇ ਬਾਹਰੀ ਸੂਬਿਆਂ ਤੋਂ ਆਏ ਵਿਅਕਤੀਆਂ ਦੇ ਕੋਰੋਨਾ ਟੈਸਟ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸ ਮੌਕੇ ਐੱਸ.ਐੱਮ.ਓ ਫ਼ਿਰੋਜ਼ਸ਼ਾਹ ਵਨੀਤਾ ਭੁੱਲਰ ਦੀ ਰਹਿਨੁਮਾਈ ਹੇਠ ਮੈਡੀਕਲ ਟੀਮ ਵੱਲੋਂ ਸੋਢੀ ਨਗਰ, ਤਖਤੂਵਾਲਾ ਅਤੇ ਲੋਹਗੜ੍ਹ ਵਿਖੇ ਕੋਆਰਨਟਾਈਨ ਕੀਤੇ ਗਏ ਵਿਅਕਤੀਆਂ ਦੀ ਪਿੰਡ ਲੋਹਗੜ੍ਹ ਵਿਖੇ ਟੈਸਟਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕੋਆਰਨਟਾਈਨ ਕੀਤੇ ਗਏ ਵਿਅਕਤੀਆਂ ਦੀ ਸਿਹਤ ਦਾ ਧਿਆਨ ਰੱਖਣ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਅੰਦਰ ਬਣਾਏ ਗਏ ਕੋਆਰਨਟਾਈਨ ਸੈਂਟਰਾਂ ਵਿੱਚ ਵਿਅਕਤੀਆਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਰੋਜ਼ਾਨਾ ਪਿੰਡਾਂ ਅੰਦਰ ਪਿੰਡ ਵਾਈਜ਼ ਟੈਸਟਿੰਗ ਕੀਤੀ ਜਾਵੇਗੀ। ਇਸ ਮੌਕੇ ਬਲਾਕ ਤੇ ਪੰਚਾਇਤ ਅਫ਼ਸਰ ਘੱਲਖੁਰਦ ਗੁਰਜਿੰਦਰ ਸਿੰਘ, ਕੌਰ ਸਿੰਘ ਅਤੇ ਮਨੋਹਰ ਲਾਲ ਆਦਿ ਵੀ ਹਾਜ਼ਰ ਸਨ।
Total Responses : 267