ਸੋਸ਼ਲ ਮੀਡੀਆ ਤੇ 'ਫੇਕ ਨਿਊਜ਼ ਚਲਾਉਣ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਤੇ ਕੱਸਿਆ ਜਾਵੇਗਾ ਸ਼ਿਕੰਜਾ
ਫਲੈਗ ਮਾਰਚ ਦੌਰਾਨ ਬੋਲੇ ਐਸਐਸਪੀ ਅਤੇ ਏਡੀਸੀ
ਰਿਪੋਰਟਰ --ਰੋਹਿਤ ਗੁਪਤਾ
ਗੁਰਦਾਸਪੁਰ, 21 ਮਾਰਚ 2023 - ਸ਼ਹਿਰ ਗੁਰਦਾਸਪੁਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਦੇ ਲਈ ਅੱਜ ਐਸਐਸਪੀ ਗੁਰਦਾਸਪੁਰ ਹਰੀਸ਼ ਕੁਮਾਰ ਦਯਾਮਾ ਅੱਤੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁੰਮਦ ਦੀ ਅਗਵਾਈ ਵਿੱਚ ਫ਼ਲੈਗ ਮਾਰਚ ਕੀਤਾ ਗਿਆ ਜੋ ਸ਼ਹਿਰ ਦੇ ਵੱਖ-ਵੱਖ ਬਜਾਰਾਂ ਅਤੇ ਹਿੱਸਿਆ ਵਿੱਚ ਹੁੰਦਾ ਹੋਇਆ ਜਹਾਜ ਚੌਂਕ ਵਿੱਚ ਖਤਮ ਹੋਇਆ। ਫਲੈਗ ਮਾਰਚ ਵਿੱਚ ਪੁਲੀਸ ਅਧਿਕਾਰੀ ਕਰਮਚਾਰੀ ਅਤੇ ਪੈਰਾ-ਮਿਲਟਰੀ ਫੋਰਸ ਦੇ ਜਵਾਨ ਸ਼ਾਮਲ ਸਨ ਹੋਰ ਬੁਲਾਓ।ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਅਮਨ ਅਤੇ ਕਾਨੂੰਨ ਪੂਰੀ ਤਰ੍ਹਾਂ ਬਰਕਰਾਰ ਹੈ ਅਤੇ ਪੁਲਿਸ ਨੂੰ ਆਮ ਜਨਤਾ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਸੋਸ਼ਲ ਮੀਡੀਆ ਤੇ ਫੇਕ ਨਿਊਜ਼ ਚਲਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਸੋਸ਼ਲ ਮੀਡੀਆ ਤੇ 'ਫੇਕ ਨਿਊਜ਼ ਚਲਾਉਣ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਤੇ ਕੱਸਿਆ ਜਾਵੇਗਾ ਸ਼ਿਕੰਜਾ (ਵੀਡੀਓ ਵੀ ਦੇਖੋ)
ਫਲੈਗ ਮਾਰਚ ਦੀ ਅਗਵਾਈ ਕਰ ਰਹੇ ਐਸਐਸਪੀ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਅਜਿਹੇ ਫਲੈਗ ਮਾਰਚ ਕਰਨ ਦਾ ਉਦੇਸ਼ ਸਿਰਫ਼ ਏਨਾ ਹੈ ਕਿ ਲੋਕਾਂ ਨੂੰ ਇਹ ਅਹਿਸਾਸ ਰਹੇ ਕਿ ਭੁੱਲ ਸੋਨਾ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਨਾਲ ਤਤਪਰ ਹੈ । ਅਧਿਕਾਰੀਆਂ ਨੇ ਇਸ ਮੌਕੇ ਤੇ ਸੋਸ਼ਲ ਮੀਡੀਆ ਤੇ ਫੇਕ ਨਿਊਜ਼ ਚਲਾਉਣ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਨਜ਼ਰ ਰੱਖਣ ਦੇ ਲਈ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਇੱਕ ਸਪੈਸ਼ਲ ਸੈੱਲ ਤਿਆਰ ਕੀਤਾ ਗਿਆ ਹੈ ਜੋ ਸੋਸ਼ਲ ਮੀਡੀਆ ਤੇ ਪੋਸਟਾਂ ਪਾਉਣ ਵਾਲਿਆਂ ਉਪਰ ਪੈਣੀ ਨਜ਼ਰ ਰੱਖ ਰਿਹਾ ਹੈ ਅਤੇ ਜੇਕਰ ਕਿਸੇ ਵਿਅਕਤੀ ਨੇ ਸੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਉਣ ਜਾਂ ਫਿਰ ਕੋਈ ਗਲਤ ਪੋਸਟ ਕੀਤੀ ਤਾਂ ਉਸਦੇ ਖਿਲਾਫ ਸਖਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਅੰਦਰ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ਵਿੱਚ ਹੈ ਅਤੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਆਪਣੇ ਰੋਜ਼ਮਰਾ ਦੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਾਲਾਤ ਨੂੰ ਠੀਕ ਰੱਖਣ ਦੇ ਲਈ ਲੋਕ ਵੀ ਜ਼ਿਲਾ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੇ ਹਨ ਅਤੇ ਲੋਕਾਂ ਨੂੰ ਅਪੀਲ ਹੈ ਕਿ ਅੱਗੇ ਵੀ ਪ੍ਰਸ਼ਾਸ਼ਨ ਦਾ ਸਹਿਯੋਗ ਕਰਦੇ ਰਹਿਣ। ਸ਼ਰਾਰਤੀ ਅਨਸਰਾਂ ਦੀ ਗ੍ਰਿਫ਼ਤਾਰੀ ਅਤੇ ਨਜ਼ਰਬੰਦੀ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਤੇ ਨਜ਼ਰ ਰੱਖੀ ਜਾ ਰਹੀ ਪੁਲਿਸ ਆਪਣੀ ਡਿਊਟੀ ਬਾਖੂਬੀ ਨਿਭਾਅ ਰਹੀ ਹੈ।