ਚੰਡੀਗੜ੍ਹ, 13 ਨਵੰਬਰ, 2016 : ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਜ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਦੇਸ਼ ਵਿਦੇਸ਼ ਵਿਚ ਵਸਦੇ ਸਮੂਹ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਪੂਰਵ ਸੰਧਿਆ ਮੌਕੇ ਵਧਾਈ ਦਿੱਤੀ ਹੈ। ਗੁਰਪੁਰਬ ਮੌਕੇ ਆਪਣੇ ਇਕ ਸੰਦੇਸ਼ ਵਿਚ ਸ੍ਰੀ ਸਾਂਪਲਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਮਹਾਨ ਅਧਿਆਤਮਕ ਦੂਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਸਮੁੱਚੀ ਮਨੁੱਖਤਾ ਵਿਚ ਪ੍ਰਮਾਤਮਾ ਦੀ ਏਕ ਜੋਤ, ਪਿਆਰ, ਸਮਰਪਣ, ਬਰਾਬਰਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ।
ਸ੍ਰੀ ਸਾਂਪਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਾਨਵਤਾ ਨੂੰ ਨਵੇਂ ਵਿਚਾਰਾਂ ਤੇ ਉਦੇਸ਼ਾਂ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਜਾਤ-ਪਾਤ, ਪਾਖੰਡ, ਅਡੰਬਰ ਤੇ ਫਰੇਬ ਦਾ ਤਿਆਗ ਕਰਨ ਦੀ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਸੱਚ ਤੇ ਇਨਸਾਨੀਅਤ ਦਾ ਰਾਹ ਵਿਖਾਉਂਦੀਆਂ ਰਹਿਣਗੀਆਂ।