-ਪੀੜਤਾਂ 'ਚ ਇਕ ਆਰ. ਐਮ. ਪੀ. ਡਾਕਟਰ ਵੀ ਸ਼ਾਮਲ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 13 ਜੁਲਾਈ,2020- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਟੈਸਟਿੰਗ ਦੇ ਨਤੀਜਿਆਂ ਦੌਰਾਨ ਜ਼ਿਲ੍ਹੇ ਅੰਦਰ ਅੱਜ ਫ਼ਿਰ ਇਕੱਠੇ ਪੰਜ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ ਪੰਜ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿੰਨ੍ਹਾਂ ਵਿੱਚੋਂ ਮਲੋਟ ਦਾ ਆਰਐਮਪੀ ਡਾਕਟਰ ਵੀ ਸ਼ਾਮਲ ਹੈ, ਜਿਸਦੀ ਉਮਰ ਕਰੀਬ 60 ਸਾਲ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡ ਤਰਖ਼ਾਣਵਾਲਾ ਦੀ 27 ਸਾਲਾ ਲੜਕੀ, ਪਿੰਡ
ਚਿੱਬੜਾਂਵਾਲੀ ਦੀ 30 ਸਾਲਾ ਲੜਕੀ, ਪਿੰਡ ਕੋਟਲੀ ਦੇਵਨ ਦਾ 36 ਸਾਲਾ ਨੌਜਵਾਨ ਅਤੇ ਪਿੰਡ ਚੱਕ ਸ਼ੇਰੇਵਾਲਾ ਦਾ 47 ਸਾਲਾ ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇੰਨ੍ਹਾਂ ਸਾਰਿਆਂ ਦੀ ਸੈਂਪਿਗ 12 ਜੁਲਾਈ ਨੂੰ ਹੋਈ ਸੀ, ਜਿੰਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਾਰਿਆਂ ਨੂੰ ਕੋਵਿਡ-19 ਹਸਪਤਾਲ ਵਿਖੇ ਆਈਸੂਲੇਟ ਕਰ ਦਿੱਤਾ ਗਿਆ ਹੈ। ਵਰਣਨਯੋਗ ਹੈ ਕਿ ਅੱਜ ਪਾਜ਼ੇਟਿਵ ਆਏ ਮਾਮਲਿਆਂ ਤੋਂ ਬਾਅਦ ਜ਼ਿਲ੍ਹੇ ਅੰਦਰ ਕੋਰੋਨਾ ਮਾਮਲਿਆਂ ਦੀ ਗਿਣਤੀ 151 ਹੋ ਗਈ ਹੈ।