ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 14 ਅਗਸਤ 2020 - ਸਿਹਤ ਵਿਭਾਗ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੈਂਪਲਿੰਗ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਹੋਰ 10 ਨਵੇਂ ਕੇਸ ਸਾਹਮਣੇ ਆਏ ਹਨ। ਇਹ ਪੁਸ਼ਟੀ ਸਿਵਲ ਸਰਜਨ ਡਾ. ਐਚ. ਐਨ. ਸਿੰਘ ਵੱਲੋਂ ਕੀਤੀ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 10 ਪਾਜ਼ੀਟਿਵ ਆਏ ਮਾਮਲਿਆਂ ਵਿੱਚੋਂ 4 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦੋਂਕਿ 1 ਕੇਸ ਪਿੰਡ ਗਿਲਜੇਵਾਲਾ, 1 ਕੇਸ ਪਿੰਡ ਮੱਲਣ, 1 ਕੇਸ ਪਿੰਡ ਸਮਾਘ, 1 ਕੇਸ ਪਿੰਡ ਆਸਾ ਬੁੱਟਰ ਅਤੇ 1 ਕੇਸ ਪਿੰਡ ਕੋਟਲੀ ਅਬਲੂ ਨਾਲ ਸਬੰਧਿਤ ਹੈ, ਜਿੰਨ੍ਹਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਤੋਂ ਕੋਰੋਨਾ ਪਾਜ਼ੀਟਿਵ ਆਈਆਂ ਦੋ ਔਰਤਾਂ ਹਨ, ਜਦੋਂਕਿ ਬਾਕੀ ਪਾਜ਼ੀਟਿਵ ਮਰੀਜ਼ ਵਿਅਕਤੀ ਹਨ, ਜਿੰਨ੍ਹਾਂ ਨੂੰ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 5 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ ਸੈਂਪਲਾਂ ਵਿੱਚੋਂ ਅੱਜ 180 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 908 ਸੈਂਪਲ ਬਕਾਇਆ ਹਨ। ਅੱਜ 458 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੇਰੀ ਪੁਸ਼ਟੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 367 ਹੋ ਗਈ ਹੈ, ਜਿੰਨ੍ਹਾਂ ਵਿੱਚੋਂ 257 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 107 ਮਰੀਜ਼ ਐਕਟਿਵ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਤਿੰਨ ਮੌਤਾਂ ਵੀ ਹੋ ਚੁੱਕੀਆਂ ਹਨ।