ਰਾਜਵੰਤ ਸਿੰਘ
- ਚਾਰ ਮਰੀਜ਼ਾਂ ਨੂੰ ਠੀਕ ਕਰਕੇ ਭੇਜਿਆ ਗਿਆ ਘਰ
ਸ੍ਰੀ ਮੁਕਤਸਰ ਸਾਹਿਬ, 8 ਅਗਸਤ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ ਇਕੱਠੇ 22 ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਕੁੱਲ 22 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿੰਨ੍ਹਾਂ ਵਿੱਚੋਂ 11 ਕੇਸ ਮਲੋਟ ਨਾਲ ਸਬੰਧਿਤ ਹਨ, ਜਿੰੰਨ੍ਹਾਂ ਵਿੱਚੋਂ 3 ਪੁੱਡਾ ਕਲੋਨੀ, 3 ਪਟੇਲ ਨਗਰ, 1 ਨਾਗਪਾਲ ਨਾਗਰੀ ਅਤੇ 2 ਸ਼ਹਿਰ ਦੇ ਹੋਰਨਾਂ ਹਿੱਸਿਆਂ ਨਾਲ ਸਬੰਧਿਤ ਹਨ, ਜਦੋਂਕਿ 6 ਕੇਸ ਗਿੱਦੜਬਾਹਾ, 2 ਕੇਸ ਸ੍ਰੀ ਮੁਕਤਸਰ ਸਾਹਿਬ (ਕੋਟਕਪੂਰਾ ਰੋਡ ਨੇੜੇ ਬਿਜਲੀ ਘਰ ਅਤੇ ਸ਼ਿਵ ਮੰਦਿਰ), 1 ਕੇਸ ਪਿੰਡ ਬੁਰਜ ਸਿੱਧਵਾਂ, 1 ਕੇਸ ਪਿੰਡ ਥੇਹੜੀ ਅਤੇ 1 ਕੇਸ ਲੰਬੀ ਨਾਲ ਸਬੰਧਿਤ ਹੈ, ਜਿੰਨ੍ਹਾਂ ਨੂੰ ਵਿਭਾਗ ਵੱਲੋਂ ਕੋਵਿਡ-19 ਹਸਪਤਾਲ ਵਿਖੇ ਆਈਸੂਲੇਟ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੋਵਿਡ-19 ਸੈਂਟਰ ਵਿਖੇ ਦਾਖ਼ਲ ਕੋਰੋਨਾ ਦੇ ਮਰੀਜ਼ਾਂ ਵਿੱਚੋਂ ਅੱਜ ਚਾਰ ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਮਾਮਲਿਆਂ ਦੀ ਗਿਣਤੀ 305 ਹੋ ਗਈ ਹੈ, ਜਿੰਨ੍ਹਾਂ ਵਿੱਚੋਂ 233 ਮਰੀਜ਼ਾਂ ਨੂੰ ਛੁੱਟੀ ਮਿਲ ਚੁੱਕੀ ਹੈ, ਜਦੋਂਕਿ ਇਸ ਵੇਲੇ 70 ਕੇਸ ਐਕਟਿਵ ਹਨ। ਉਨ੍ਹਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ ਸੈਂਪਲਾਂ ਵਿੱਚੋਂ ਅੱਜ 220 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 344 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ ਕੁੱਲ 186 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੁਸ਼ਟੀ ਕੀਤੀ ਜਾਵੇਗੀ।